1 ਇਤਿਹਾਸ 10

ਉਹਨਾਂ ਨੇ ਉਹ ਦੇ ਸ਼ਸਤਰ ਬਸਤਰ ਲਾਹ ਸੁੱਟੇ ਅਤੇ ਉਸ ਦਾ ਸਿਰ ਅਤੇ ਸ਼ਸਤਰ ਬਸਤਰ ਲੈ ਲਿਆ ਅਤੇ ਫ਼ਲਿਸਤੀਆਂ ਦੇ ਸਾਰੇ ਦੇਸ਼ ਵਿੱਚ ਸੰਦੇਸ਼ਵਾਹਕ ਘੱਲੇ ਜੋ ਉਹਨਾਂ ਦੀਆਂ ਮੂਰਤੀਆਂ ਅਤੇ ਉਹਨਾਂ ਦੇ ਲੋਕਾਂ ਵਿੱਚ ਖ਼ਬਰ ਸੁਣਾਉਣ।

1 Chronicles 10:9 (UKJV) And when they had stripped him, they took his head, and his armour, and sent into the land of the Philistines round about, to carry tidings unto their idols, and to the people.

7ਜਦੋਂ ਵਾਦੀ ਦੇ ਸਾਰੇ ਇਸਰਾਏਲੀਆਂ ਨੇ ਵੇਖਿਆ ਕਿ ਫ਼ੌਜ ਭੱਜ ਗਈ ਹੈ ਅਤੇ ਸ਼ਾਊਲ ਅਤੇ ਉਸ ਦੇ ਪੁੱਤਰ ਮਰ ਗਏ ਹਨ ਤਾਂ ਉਹ ਆਪਣੇ ਨਗਰਾਂ ਨੂੰ ਛੱਡ ਕੇ ਭੱਜ ਗਏ। ਫ਼ਲਿਸਤੀਆਂ ਨੇ ਆ ਕੇ ਉਹਨਾਂ ਉੱਤੇ ਕਬਜ਼ਾ ਕਰ ਲਿਆ।

8ਅਗਲੇ ਦਿਨ ਜਦੋਂ ਫ਼ਲਿਸਤੀ ਮੁਰਦਿਆਂ ਨੂੰ ਉਤਾਰਨ ਲਈ ਆਏ ਤਾਂ ਉਹਨਾਂ ਨੇ ਸ਼ਾਊਲ ਅਤੇ ਉਸ ਦੇ ਪੁੱਤਰਾਂ ਨੂੰ ਗਿਲਬੋਆ ਪਹਾੜ ਉੱਤੇ ਡਿੱਗੇ ਹੋਏ ਵੇਖਿਆ।

9ਉਹਨਾਂ ਨੇ ਉਹ ਦੇ ਸ਼ਸਤਰ ਬਸਤਰ ਲਾਹ ਸੁੱਟੇ ਅਤੇ ਉਸ ਦਾ ਸਿਰ ਅਤੇ ਸ਼ਸਤਰ ਬਸਤਰ ਲੈ ਲਿਆ ਅਤੇ ਫ਼ਲਿਸਤੀਆਂ ਦੇ ਸਾਰੇ ਦੇਸ਼ ਵਿੱਚ ਸੰਦੇਸ਼ਵਾਹਕ ਘੱਲੇ ਜੋ ਉਹਨਾਂ ਦੀਆਂ ਮੂਰਤੀਆਂ ਅਤੇ ਉਹਨਾਂ ਦੇ ਲੋਕਾਂ ਵਿੱਚ ਖ਼ਬਰ ਸੁਣਾਉਣ।

10ਉਹਨਾਂ ਨੇ ਉਹ ਦੇ ਸ਼ਸਤਰਾਂ ਨੂੰ ਆਪਣੇ ਦੇਵਤਿਆਂ ਦੇ ਮੰਦਰ ਵਿੱਚ ਰੱਖਿਆ ਅਤੇ ਦਾਗੋਨ ਦੇ ਮੰਦਰ ਵਿੱਚ ਉਹ ਦਾ ਸਿਰ ਟੰਗ ਦਿੱਤਾ।

11ਜਦੋਂ ਯਾਬੇਸ਼ ਗਿਲਆਦ ਦੇ ਸਾਰੇ ਵਾਸੀਆਂ ਨੇ ਸੁਣਿਆ ਕਿ ਫ਼ਲਿਸਤੀਆਂ ਨੇ ਸ਼ਾਊਲ ਨਾਲ ਕੀ ਕੀਤਾ ਸੀ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.