1 ਇਤਿਹਾਸ 11

ਸਾਰੇ ਇਸਰਾਏਲ ਨੇ ਹੇਬਰੋਨ ਵਿੱਚ ਦਾਵੀਦ ਕੋਲ ਆ ਕੇ ਉਸਨੂੰ ਆਖਿਆ, “ਅਸੀਂ ਤੁਹਾਡਾ ਆਪਣਾ ਹੀ ਮਾਸ ਅਤੇ ਲਹੂ ਹਾਂ।

1 Chronicles 11:1 (UKJV) Then all Israel gathered themselves to David unto Hebron, saying, Behold, we are your bone and your flesh.

1ਸਾਰੇ ਇਸਰਾਏਲ ਨੇ ਹੇਬਰੋਨ ਵਿੱਚ ਦਾਵੀਦ ਕੋਲ ਆ ਕੇ ਉਸਨੂੰ ਆਖਿਆ, “ਅਸੀਂ ਤੁਹਾਡਾ ਆਪਣਾ ਹੀ ਮਾਸ ਅਤੇ ਲਹੂ ਹਾਂ।

2ਪਿਛਲੇ ਸਾਲਾਂ ਵਿੱਚ, ਜਦੋਂ ਸ਼ਾਊਲ ਰਾਜਾ ਸੀ, ਤੁਸੀਂ ਹੀ ਉਹ ਸੀ ਜਿਸਨੇ ਇਸਰਾਏਲ ਅਤੇ ਉਸਦੀ ਫੌਜਾਂ ਦੀ ਅਗਵਾਈ ਕੀਤੀ ਸੀ ਅਤੇ ਯਾਹਵੇਹ ਤੇਰੇ ਪਰਮੇਸ਼ਵਰ ਨੇ ਤੈਨੂੰ ਆਖਿਆ, ਤੂੰ ਮੇਰੀ ਪਰਜਾ ਇਸਰਾਏਲ ਉੱਤੇ ਚਰਵਾਹਾ ਹੋਵੇਗਾ ਅਤੇ ਤੂੰ ਉਹਨਾਂ ਦਾ ਹਾਕਮ ਬਣ ਜਾਵੇਂਗਾ।”

3ਜਦੋਂ ਇਸਰਾਏਲ ਦੇ ਸਾਰੇ ਬਜ਼ੁਰਗ ਹੇਬਰੋਨ ਵਿੱਚ ਰਾਜਾ ਦਾਵੀਦ ਕੋਲ ਆਏ। ਉਸ ਨੇ ਉਨ੍ਹਾਂ ਨਾਲ ਹੇਬਰੋਨ ਵਿੱਚ ਯਾਹਵੇਹ ਦੇ ਸਾਮ੍ਹਣੇ ਇੱਕ ਨੇਮ ਬੰਨ੍ਹਿਆ, ਅਤੇ ਉਨ੍ਹਾਂ ਨੇ ਦਾਵੀਦ ਨੂੰ ਇਸਰਾਏਲ ਦਾ ਰਾਜਾ ਮਸਹ ਕੀਤਾ, ਜਿਵੇਂ ਕਿ ਯਾਹਵੇਹ ਨੇ ਸਮੂਏਲ ਰਾਹੀਂ ਵਾਅਦਾ ਕੀਤਾ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.