1 ਇਤਿਹਾਸ 11

ਇਹ ਦਾਵੀਦ ਦੇ ਸ਼ਕਤੀਸ਼ਾਲੀ ਯੋਧਿਆਂ ਦੇ ਮੁਖੀ ਸਨ—ਉਹਨਾਂ ਨੇ ਸਾਰੇ ਇਸਰਾਏਲ ਦੇ ਨਾਲ ਮਿਲ ਕੇ ਉਸਦੀ ਰਾਜਸ਼ਾਹੀ ਨੂੰ ਸਾਰੇ ਦੇਸ਼ ਵਿੱਚ ਫੈਲਾਉਣ ਲਈ ਮਜ਼ਬੂਤ ਸਹਾਇਤਾ ਦਿੱਤੀ, ਜਿਵੇਂ ਕਿ ਯਾਹਵੇਹ ਨੇ ਵਾਅਦਾ ਕੀਤਾ ਸੀ।

1 Chronicles 11:10 (UKJV) These also are the chief of the mighty men whom David had, who strengthened themselves with him in his kingdom, and with all Israel, to make him king, according to the word of the LORD concerning Israel.

8ਉਸ ਨੇ ਉਸ ਦੇ ਆਲੇ-ਦੁਆਲੇ, ਛੱਤ ਤੋਂ ਲੈ ਕੇ ਆਲੇ-ਦੁਆਲੇ ਦੀ ਕੰਧ ਤੱਕ ਸ਼ਹਿਰ ਉਸਾਰਿਆ, ਜਦੋਂ ਕਿ ਯੋਆਬ ਨੇ ਬਾਕੀ ਦੇ ਸ਼ਹਿਰ ਨੂੰ ਮੁੜ ਵਸਾਇਆ।

9ਅਤੇ ਦਾਵੀਦ ਦਿਨੋਂ ਦਿਨ ਤਾਕਤਵਰ ਹੁੰਦਾ ਗਿਆ ਕਿਉਂ ਜੋ ਸਰਬ ਸ਼ਕਤੀਮਾਨ ਯਾਹਵੇਹ ਉਸਦੇ ਨਾਲ ਸੀ।

10ਇਹ ਦਾਵੀਦ ਦੇ ਸ਼ਕਤੀਸ਼ਾਲੀ ਯੋਧਿਆਂ ਦੇ ਮੁਖੀ ਸਨ—ਉਹਨਾਂ ਨੇ ਸਾਰੇ ਇਸਰਾਏਲ ਦੇ ਨਾਲ ਮਿਲ ਕੇ ਉਸਦੀ ਰਾਜਸ਼ਾਹੀ ਨੂੰ ਸਾਰੇ ਦੇਸ਼ ਵਿੱਚ ਫੈਲਾਉਣ ਲਈ ਮਜ਼ਬੂਤ ਸਹਾਇਤਾ ਦਿੱਤੀ, ਜਿਵੇਂ ਕਿ ਯਾਹਵੇਹ ਨੇ ਵਾਅਦਾ ਕੀਤਾ ਸੀ।

11ਦਾਵੀਦ ਦੇ ਸ਼ਕਤੀਸ਼ਾਲੀ ਯੋਧਿਆਂ ਦੀ ਸੂਚੀ ਇਹ ਹੈ: ਯਸ਼ੋਬਯਾਮ, ਹਕਮੋਨੀ ਦਾ ਇੱਕ ਸਰਦਾਰ ਸੀ; ਉਸਨੇ ਤਿੰਨ ਸੌ ਆਦਮੀਆਂ ਦੇ ਵਿਰੁੱਧ ਆਪਣਾ ਬਰਛਾ ਚੁੱਕਿਆ, ਜਿਨ੍ਹਾਂ ਨੂੰ ਉਸਨੇ ਇੱਕ ਮੁਕਾਬਲੇ ਵਿੱਚ ਮਾਰ ਦਿੱਤਾ।

12ਉਸ ਦੇ ਪਿੱਛੋਂ ਦੋਦੋ ਦਾ ਪੁੱਤਰ ਅਲਆਜ਼ਾਰ ਅਹੋਹੀ ਸੀ, ਜਿਹੜਾ ਉਨ੍ਹਾਂ ਤਿੰਨਾਂ ਸੂਰਮਿਆਂ ਵਿੱਚੋਂ ਇੱਕ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.