1 ਇਤਿਹਾਸ 11

ਪਰ ਉਨ੍ਹਾਂ ਉਸ ਪੈਲੀ ਦੇ ਵਿਚਕਾਰ ਖੜ੍ਹੇ ਹੋ ਕੇ ਉਸ ਨੂੰ ਬਚਾਇਆ ਅਤੇ ਫ਼ਲਿਸਤੀਆਂ ਨੂੰ ਮਾਰਿਆ, ਅਤੇ ਯਾਹਵੇਹ ਨੇ ਇੱਕ ਵੱਡੀ ਜਿੱਤ ਲੈ ਦਿੱਤੀ।

1 Chronicles 11:14 (UKJV) And they set themselves in the midst of that parcel, and delivered it, and slew the Philistines; and the LORD saved them by a great deliverance.

12ਉਸ ਦੇ ਪਿੱਛੋਂ ਦੋਦੋ ਦਾ ਪੁੱਤਰ ਅਲਆਜ਼ਾਰ ਅਹੋਹੀ ਸੀ, ਜਿਹੜਾ ਉਨ੍ਹਾਂ ਤਿੰਨਾਂ ਸੂਰਮਿਆਂ ਵਿੱਚੋਂ ਇੱਕ ਸੀ।

13ਉਹ ਦਾਵੀਦ ਦੇ ਨਾਲ ਪਾਸ ਦੰਮੀਮ ਵਿੱਚ ਸੀ ਜਦੋਂ ਫ਼ਲਿਸਤੀ ਉੱਥੇ ਯੁੱਧ ਕਰਨ ਲਈ ਇਕੱਠੇ ਹੋਏ ਸਨ। ਇੱਕ ਥਾਂ ਜਿੱਥੇ ਜੌਂ ਨਾਲ ਭਰਿਆ ਹੋਇਆ ਖੇਤ ਸੀ, ਲੋਕ ਫ਼ਲਿਸਤੀਆਂ ਅੱਗੋਂ ਭੱਜ ਗਏ।

14ਪਰ ਉਨ੍ਹਾਂ ਉਸ ਪੈਲੀ ਦੇ ਵਿਚਕਾਰ ਖੜ੍ਹੇ ਹੋ ਕੇ ਉਸ ਨੂੰ ਬਚਾਇਆ ਅਤੇ ਫ਼ਲਿਸਤੀਆਂ ਨੂੰ ਮਾਰਿਆ, ਅਤੇ ਯਾਹਵੇਹ ਨੇ ਇੱਕ ਵੱਡੀ ਜਿੱਤ ਲੈ ਦਿੱਤੀ।

15ਤੀਹ ਸਰਦਾਰਾਂ ਵਿੱਚੋਂ ਤਿੰਨ ਦਾਵੀਦ ਕੋਲ ਅਦੁੱਲਾਮ ਦੀ ਗੁਫ਼ਾ ਦੀ ਚੱਟਾਨ ਕੋਲ ਆਏ ਅਤੇ ਫ਼ਲਿਸਤੀਆਂ ਦੇ ਇੱਕ ਜੱਥੇ ਨੇ ਰਫ਼ਾਈਮ ਦੀ ਵਾਦੀ ਵਿੱਚ ਡੇਰਾ ਲਾਇਆ ਹੋਇਆ ਸੀ।

16ਉਸ ਸਮੇਂ ਦਾਵੀਦ ਗੜ੍ਹ ਵਿੱਚ ਸੀ ਅਤੇ ਫ਼ਲਿਸਤੀਆਂ ਦੀ ਫ਼ੌਜ ਬੈਤਲਹਮ ਵਿੱਚ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.