1 ਇਤਿਹਾਸ 11

ਉਸ ਸਮੇਂ ਦਾਵੀਦ ਗੜ੍ਹ ਵਿੱਚ ਸੀ ਅਤੇ ਫ਼ਲਿਸਤੀਆਂ ਦੀ ਫ਼ੌਜ ਬੈਤਲਹਮ ਵਿੱਚ ਸੀ।

1 Chronicles 11:16 (UKJV) And David was then in the hold, and the Philistines' garrison was then at Bethlehem.

14ਪਰ ਉਨ੍ਹਾਂ ਉਸ ਪੈਲੀ ਦੇ ਵਿਚਕਾਰ ਖੜ੍ਹੇ ਹੋ ਕੇ ਉਸ ਨੂੰ ਬਚਾਇਆ ਅਤੇ ਫ਼ਲਿਸਤੀਆਂ ਨੂੰ ਮਾਰਿਆ, ਅਤੇ ਯਾਹਵੇਹ ਨੇ ਇੱਕ ਵੱਡੀ ਜਿੱਤ ਲੈ ਦਿੱਤੀ।

15ਤੀਹ ਸਰਦਾਰਾਂ ਵਿੱਚੋਂ ਤਿੰਨ ਦਾਵੀਦ ਕੋਲ ਅਦੁੱਲਾਮ ਦੀ ਗੁਫ਼ਾ ਦੀ ਚੱਟਾਨ ਕੋਲ ਆਏ ਅਤੇ ਫ਼ਲਿਸਤੀਆਂ ਦੇ ਇੱਕ ਜੱਥੇ ਨੇ ਰਫ਼ਾਈਮ ਦੀ ਵਾਦੀ ਵਿੱਚ ਡੇਰਾ ਲਾਇਆ ਹੋਇਆ ਸੀ।

16ਉਸ ਸਮੇਂ ਦਾਵੀਦ ਗੜ੍ਹ ਵਿੱਚ ਸੀ ਅਤੇ ਫ਼ਲਿਸਤੀਆਂ ਦੀ ਫ਼ੌਜ ਬੈਤਲਹਮ ਵਿੱਚ ਸੀ।

17ਦਾਵੀਦ ਪਾਣੀ ਦੇ ਲਈ ਤਰਸਿਆ ਅਤੇ ਆਖਿਆ, “ਕਾਸ਼, ਕੋਈ ਮੈਨੂੰ ਬੈਤਲਹਮ ਦੇ ਉਸ ਖੂਹ ਦਾ ਪਾਣੀ ਪਿਲਾਉਂਦਾ, ਜਿਹੜਾ ਫਾਟਕ ਦੇ ਕੋਲ ਹੈ!”

18ਇਸ ਲਈ ਤਿੰਨਾਂ ਨੇ ਫ਼ਲਿਸਤੀਆਂ ਦੇ ਡੇਰੇ ਦੇ ਵਿੱਚੋਂ ਦੀ ਲੰਘ ਕੇ ਬੈਤਲਹਮ ਦੇ ਫਾਟਕ ਦੇ ਕੋਲ ਖੂਹ ਤੋਂ ਪਾਣੀ ਕੱਢਿਆ ਅਤੇ ਦਾਵੀਦ ਨੂੰ ਦਿੱਤਾ, ਪਰ ਉਸਨੇ ਇਸ ਨੂੰ ਪੀਣ ਤੋਂ ਇਨਕਾਰ ਕਰ ਦਿੱਤਾ, ਇਸ ਦੀ ਬਜਾਏ ਉਸਨੇ ਇਸ ਨੂੰ ਯਾਹਵੇਹ ਅੱਗੇ ਡੋਲ੍ਹ ਦਿੱਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.