1 ਇਤਿਹਾਸ 11

ਉਸ ਨੇ ਕਿਹਾ, “ਪਰਮੇਸ਼ਵਰ ਨਾ ਕਰੇ ਕਿ ਮੈਂ ਅਜਿਹਾ ਕਰਾਂ! ਕੀ ਮੈਨੂੰ ਇਨ੍ਹਾਂ ਮਨੁੱਖਾਂ ਦਾ ਖੂਨ ਪੀਣਾ ਚਾਹੀਦਾ ਹੈ ਜੋ ਆਪਣੀ ਜਾਨ ਨੂੰ ਖ਼ਤਰੇ ਵਿੱਚ ਪਾ ਕੇ ਗਏ ਸਨ?” ਕਿਉਂਕਿ ਉਹਨਾਂ ਨੇ ਇਸ ਨੂੰ ਵਾਪਸ ਲਿਆਉਣ ਲਈ ਆਪਣੀਆਂ ਜਾਨਾਂ ਖ਼ਤਰੇ ਵਿੱਚ ਪਾਈਆਂ ਸਨ, ਦਾਵੀਦ ਨੇ ਉਸ ਨੂੰ ਪੀਣ ਤੋਂ ਇਨਕਾਰ ਕੀਤਾ। ਅਜਿਹੇ ਤਿੰਨ ਸੂਰਬੀਰ ਯੋਧਿਆਂ ਦੇ ਕਾਰਨਾਮੇ ਸਨ।

1 Chronicles 11:19 (UKJV) And said, My God forbid it me, that I should do this thing: shall I drink the blood of these men that have put their lives in jeopardy? for with the jeopardy of their lives they brought it. Therefore he would not drink it. These things did these three might.

17ਦਾਵੀਦ ਪਾਣੀ ਦੇ ਲਈ ਤਰਸਿਆ ਅਤੇ ਆਖਿਆ, “ਕਾਸ਼, ਕੋਈ ਮੈਨੂੰ ਬੈਤਲਹਮ ਦੇ ਉਸ ਖੂਹ ਦਾ ਪਾਣੀ ਪਿਲਾਉਂਦਾ, ਜਿਹੜਾ ਫਾਟਕ ਦੇ ਕੋਲ ਹੈ!”

18ਇਸ ਲਈ ਤਿੰਨਾਂ ਨੇ ਫ਼ਲਿਸਤੀਆਂ ਦੇ ਡੇਰੇ ਦੇ ਵਿੱਚੋਂ ਦੀ ਲੰਘ ਕੇ ਬੈਤਲਹਮ ਦੇ ਫਾਟਕ ਦੇ ਕੋਲ ਖੂਹ ਤੋਂ ਪਾਣੀ ਕੱਢਿਆ ਅਤੇ ਦਾਵੀਦ ਨੂੰ ਦਿੱਤਾ, ਪਰ ਉਸਨੇ ਇਸ ਨੂੰ ਪੀਣ ਤੋਂ ਇਨਕਾਰ ਕਰ ਦਿੱਤਾ, ਇਸ ਦੀ ਬਜਾਏ ਉਸਨੇ ਇਸ ਨੂੰ ਯਾਹਵੇਹ ਅੱਗੇ ਡੋਲ੍ਹ ਦਿੱਤਾ।

19ਉਸ ਨੇ ਕਿਹਾ, “ਪਰਮੇਸ਼ਵਰ ਨਾ ਕਰੇ ਕਿ ਮੈਂ ਅਜਿਹਾ ਕਰਾਂ! ਕੀ ਮੈਨੂੰ ਇਨ੍ਹਾਂ ਮਨੁੱਖਾਂ ਦਾ ਖੂਨ ਪੀਣਾ ਚਾਹੀਦਾ ਹੈ ਜੋ ਆਪਣੀ ਜਾਨ ਨੂੰ ਖ਼ਤਰੇ ਵਿੱਚ ਪਾ ਕੇ ਗਏ ਸਨ?” ਕਿਉਂਕਿ ਉਹਨਾਂ ਨੇ ਇਸ ਨੂੰ ਵਾਪਸ ਲਿਆਉਣ ਲਈ ਆਪਣੀਆਂ ਜਾਨਾਂ ਖ਼ਤਰੇ ਵਿੱਚ ਪਾਈਆਂ ਸਨ, ਦਾਵੀਦ ਨੇ ਉਸ ਨੂੰ ਪੀਣ ਤੋਂ ਇਨਕਾਰ ਕੀਤਾ। ਅਜਿਹੇ ਤਿੰਨ ਸੂਰਬੀਰ ਯੋਧਿਆਂ ਦੇ ਕਾਰਨਾਮੇ ਸਨ।

20ਯੋਆਬ ਦਾ ਭਰਾ ਅਬੀਸ਼ਾਈ ਤਿੰਨਾਂ ਵਿੱਚੋਂ ਸਰਦਾਰ ਸੀ। ਉਸਨੇ ਤਿੰਨ ਸੌ ਮਨੁੱਖਾਂ ਦੇ ਵਿਰੁੱਧ ਆਪਣਾ ਬਰਛਾ ਚੁੱਕਿਆ, ਜਿਨ੍ਹਾਂ ਨੂੰ ਉਸਨੇ ਮਾਰ ਦਿੱਤਾ, ਅਤੇ ਇਸ ਲਈ ਉਹ ਤਿੰਨਾਂ ਵਿੱਚੋਂ ਮਸ਼ਹੂਰ ਹੋ ਗਿਆ।

21ਉਸ ਨੂੰ ਤਿੰਨਾਂ ਨਾਲੋਂ ਦੁੱਗਣਾ ਸਨਮਾਨ ਮਿਲਿਆ ਅਤੇ ਉਹ ਉਨ੍ਹਾਂ ਦਾ ਸੈਨਾਪਤੀ ਬਣ ਗਿਆ ਭਾਵੇਂ ਉਹ ਪਹਿਲੇ ਤਿੰਨਾਂ ਦੇ ਦਰਜੇ ਤੱਕ ਨਾ ਪਹੁੰਚਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.