1 ਇਤਿਹਾਸ 11

ਯਹੋਯਾਦਾ ਦਾ ਪੁੱਤਰ ਬਨਾਯਾਹ ਕਬਜ਼ੇਲ ਵਿੱਚ ਇੱਕ ਵੱਡੇ ਸੂਰਮੇ ਮਨੁੱਖ ਦਾ ਪੋਤਰਾ ਸੀ ਜਿਸ ਨੇ ਕਈ ਵੱਡੀ ਬਹਾਦੁਰੀ ਵਾਲੇ ਕੰਮ ਕੀਤੇ ਸਨ। ਉਸਨੇ ਮੋਆਬ ਦੇ ਦੋ ਸਭ ਤੋਂ ਸ਼ਕਤੀਸ਼ਾਲੀ ਯੋਧਿਆਂ ਨੂੰ ਮਾਰ ਦਿੱਤਾ ਅਤੇ ਬਰਫ਼ ਦੇ ਦਿਨਾਂ ਦੇ ਰੁੱਤ ਵੇਲੇ ਇੱਕ ਟੋਏ ਵਿੱਚ ਜਾ ਕੇ ਇੱਕ ਸ਼ੇਰ ਨੂੰ ਮਾਰ ਸੁੱਟਿਆ।

1 Chronicles 11:22 (UKJV) Benaiah the son of Jehoiada, the son of a valiant man of Kabzeel, who had done many acts; he slew two lionlike men of Moab: also he went down and slew a lion in a pit in a snowy day.

20ਯੋਆਬ ਦਾ ਭਰਾ ਅਬੀਸ਼ਾਈ ਤਿੰਨਾਂ ਵਿੱਚੋਂ ਸਰਦਾਰ ਸੀ। ਉਸਨੇ ਤਿੰਨ ਸੌ ਮਨੁੱਖਾਂ ਦੇ ਵਿਰੁੱਧ ਆਪਣਾ ਬਰਛਾ ਚੁੱਕਿਆ, ਜਿਨ੍ਹਾਂ ਨੂੰ ਉਸਨੇ ਮਾਰ ਦਿੱਤਾ, ਅਤੇ ਇਸ ਲਈ ਉਹ ਤਿੰਨਾਂ ਵਿੱਚੋਂ ਮਸ਼ਹੂਰ ਹੋ ਗਿਆ।

21ਉਸ ਨੂੰ ਤਿੰਨਾਂ ਨਾਲੋਂ ਦੁੱਗਣਾ ਸਨਮਾਨ ਮਿਲਿਆ ਅਤੇ ਉਹ ਉਨ੍ਹਾਂ ਦਾ ਸੈਨਾਪਤੀ ਬਣ ਗਿਆ ਭਾਵੇਂ ਉਹ ਪਹਿਲੇ ਤਿੰਨਾਂ ਦੇ ਦਰਜੇ ਤੱਕ ਨਾ ਪਹੁੰਚਿਆ।

22ਯਹੋਯਾਦਾ ਦਾ ਪੁੱਤਰ ਬਨਾਯਾਹ ਕਬਜ਼ੇਲ ਵਿੱਚ ਇੱਕ ਵੱਡੇ ਸੂਰਮੇ ਮਨੁੱਖ ਦਾ ਪੋਤਰਾ ਸੀ ਜਿਸ ਨੇ ਕਈ ਵੱਡੀ ਬਹਾਦੁਰੀ ਵਾਲੇ ਕੰਮ ਕੀਤੇ ਸਨ। ਉਸਨੇ ਮੋਆਬ ਦੇ ਦੋ ਸਭ ਤੋਂ ਸ਼ਕਤੀਸ਼ਾਲੀ ਯੋਧਿਆਂ ਨੂੰ ਮਾਰ ਦਿੱਤਾ ਅਤੇ ਬਰਫ਼ ਦੇ ਦਿਨਾਂ ਦੇ ਰੁੱਤ ਵੇਲੇ ਇੱਕ ਟੋਏ ਵਿੱਚ ਜਾ ਕੇ ਇੱਕ ਸ਼ੇਰ ਨੂੰ ਮਾਰ ਸੁੱਟਿਆ।

23ਅਤੇ ਉਸਨੇ ਇੱਕ ਮਿਸਰੀ ਨੂੰ ਮਾਰਿਆ ਜੋ ਪੰਜ ਹੱਥ ਲੰਬਾ ਸੀ। ਭਾਵੇਂ ਮਿਸਰੀ ਦੇ ਹੱਥ ਵਿੱਚ ਜੁਲਾਹੇ ਦੇ ਸ਼ਤੀਰ ਵਰਗਾ ਬਰਛਾ ਸੀ, ਬਨਾਯਾਹ ਇੱਕ ਡੰਡੇ ਨਾਲ ਉਸਦੇ ਵਿਰੁੱਧ ਗਿਆ। ਉਸ ਨੇ ਮਿਸਰੀ ਦੇ ਹੱਥੋਂ ਬਰਛਾ ਖੋਹ ਲਿਆ ਅਤੇ ਉਸ ਨੂੰ ਆਪਣੇ ਬਰਛੇ ਨਾਲ ਮਾਰ ਦਿੱਤਾ।

24ਯਹੋਯਾਦਾ ਦੇ ਪੁੱਤਰ ਬਨਾਯਾਹ ਦੇ ਅਜਿਹੇ ਕਾਰਨਾਮੇ ਸਨ। ਉਹ ਵੀ ਤਿੰਨ ਸ਼ਕਤੀਸ਼ਾਲੀ ਯੋਧਿਆਂ ਵਾਂਗ ਮਸ਼ਹੂਰ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.