24ਯਹੋਯਾਦਾ ਦੇ ਪੁੱਤਰ ਬਨਾਯਾਹ ਦੇ ਅਜਿਹੇ ਕਾਰਨਾਮੇ ਸਨ। ਉਹ ਵੀ ਤਿੰਨ ਸ਼ਕਤੀਸ਼ਾਲੀ ਯੋਧਿਆਂ ਵਾਂਗ ਮਸ਼ਹੂਰ ਸੀ।
25ਉਸਦਾ ਉਨ੍ਹਾਂ ਤੀਹ ਨਾਲੋਂ ਵੱਧ ਸਨਮਾਨ ਸੀ ਤਾਂ ਵੀ ਉਹ ਪਹਿਲੇ ਤਿੰਨਾਂ ਦੇ ਦਰਜੇ ਤੱਕ ਨਾ ਪਹੁੰਚਿਆ ਅਤੇ ਦਾਵੀਦ ਨੇ ਉਸਨੂੰ ਆਪਣੇ ਅੰਗ-ਰੱਖਿਅਕਾਂ ਦਾ ਪ੍ਰਧਾਨ ਨਿਯੁਕਤ ਕੀਤਾ।
26ਉਹ ਸੂਰਬੀਰ ਸਨ: ਯੋਆਬ ਦਾ ਭਰਾ ਅਸਾਹੇਲ, ਬੈਤਲਹਮ ਤੋਂ ਦੋਦੋ ਦਾ ਪੁੱਤਰ ਅਲਹਾਨਾਨ,
27ਸ਼ਮੋਥ ਹਰੋਰੀ, ਹੇਲੇਜ਼ ਪਲੋਨੀ,
28ਤਕੋਆ ਤੋਂ ਇਕੇਸ਼ ਦਾ ਪੁੱਤਰ ਈਰਾ, ਅਬੀਅਜ਼ਰ ਅਨਾਥੋਥ,