1 ਇਤਿਹਾਸ 11

ਦਾਵੀਦ ਨੂੰ ਆਖਿਆ, “ਤੂੰ ਇੱਥੇ ਅੰਦਰ ਨਹੀਂ ਵੜੇਂਗਾ।” ਫਿਰ ਵੀ, ਦਾਵੀਦ ਨੇ ਸੀਯੋਨ ਦੇ ਕਿਲੇ ਉੱਤੇ ਕਬਜ਼ਾ ਕਰ ਲਿਆ ਜੋ ਦਾਵੀਦ ਦਾ ਸ਼ਹਿਰ ਹੈ।

1 Chronicles 11:5 (UKJV) And the inhabitants of Jebus said to David, You shall not come here. Nevertheless David took the castle of Zion, which is the city of David.

3ਜਦੋਂ ਇਸਰਾਏਲ ਦੇ ਸਾਰੇ ਬਜ਼ੁਰਗ ਹੇਬਰੋਨ ਵਿੱਚ ਰਾਜਾ ਦਾਵੀਦ ਕੋਲ ਆਏ। ਉਸ ਨੇ ਉਨ੍ਹਾਂ ਨਾਲ ਹੇਬਰੋਨ ਵਿੱਚ ਯਾਹਵੇਹ ਦੇ ਸਾਮ੍ਹਣੇ ਇੱਕ ਨੇਮ ਬੰਨ੍ਹਿਆ, ਅਤੇ ਉਨ੍ਹਾਂ ਨੇ ਦਾਵੀਦ ਨੂੰ ਇਸਰਾਏਲ ਦਾ ਰਾਜਾ ਮਸਹ ਕੀਤਾ, ਜਿਵੇਂ ਕਿ ਯਾਹਵੇਹ ਨੇ ਸਮੂਏਲ ਰਾਹੀਂ ਵਾਅਦਾ ਕੀਤਾ ਸੀ।

4ਦਾਵੀਦ ਅਤੇ ਸਾਰੇ ਇਸਰਾਏਲੀਆਂ ਨੇ ਯੇਰੂਸ਼ਲੇਮ (ਯਾਨੀ ਯਬੂਸ) ਵੱਲ ਕੂਚ ਕੀਤਾ ਅਤੇ ਯਬੂਸੀਆਂ ਨੇ ਜਿਹੜੇ ਉੱਥੇ ਰਹਿੰਦੇ ਸਨ

5ਦਾਵੀਦ ਨੂੰ ਆਖਿਆ, “ਤੂੰ ਇੱਥੇ ਅੰਦਰ ਨਹੀਂ ਵੜੇਂਗਾ।” ਫਿਰ ਵੀ, ਦਾਵੀਦ ਨੇ ਸੀਯੋਨ ਦੇ ਕਿਲੇ ਉੱਤੇ ਕਬਜ਼ਾ ਕਰ ਲਿਆ ਜੋ ਦਾਵੀਦ ਦਾ ਸ਼ਹਿਰ ਹੈ।

6ਦਾਵੀਦ ਨੇ ਕਿਹਾ ਸੀ, “ਜੋ ਕੋਈ ਯਬੂਸੀਆਂ ਉੱਤੇ ਹਮਲੇ ਦੀ ਅਗਵਾਈ ਕਰੇਗਾ ਉਹ ਸੈਨਾਪਤੀ ਬਣੇਗਾ।” ਜ਼ੇਰੂਇਯਾਹ ਦਾ ਪੁੱਤਰ ਯੋਆਬ ਪਹਿਲਾਂ ਚੜ੍ਹਿਆ ਅਤੇ ਇਸ ਲਈ ਉਸਨੂੰ ਹੁਕਮ ਮਿਲਿਆ।

7ਦਾਵੀਦ ਨੇ ਫਿਰ ਕਿਲ੍ਹੇ ਵਿੱਚ ਨਿਵਾਸ ਕੀਤਾ ਅਤੇ ਇਸ ਲਈ ਉਸ ਨੂੰ ਦਾਵੀਦ ਦਾ ਸ਼ਹਿਰ ਆਖਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.