1 ਇਤਿਹਾਸ 12

ਦਾਵੀਦ ਉਹਨਾਂ ਨੂੰ ਮਿਲਣ ਲਈ ਬਾਹਰ ਗਿਆ ਅਤੇ ਉਹਨਾਂ ਨੂੰ ਕਿਹਾ, “ਜੇਕਰ ਤੁਸੀਂ ਸ਼ਾਂਤੀ ਨਾਲ ਮੇਰੀ ਮਦਦ ਕਰਨ ਲਈ ਮੇਰੇ ਕੋਲ ਆਏ ਹੋ, ਤਾਂ ਮੈਂ ਤੁਹਾਡੇ ਨਾਲ ਜੁੜਨ ਲਈ ਤਿਆਰ ਹਾਂ। ਪਰ ਜੇ ਤੁਸੀਂ ਮੈਨੂੰ ਮੇਰੇ ਦੁਸ਼ਮਣਾਂ ਦੇ ਹਵਾਲੇ ਕਰਨ ਲਈ ਆਏ ਹੋ ਜਦੋਂ ਮੇਰੇ ਹੱਥ ਹਿੰਸਾ ਤੋਂ ਮੁਕਤ ਹਨ, ਤਾਂ ਸਾਡੇ ਪੁਰਖਿਆਂ ਦਾ ਪਰਮੇਸ਼ਵਰ ਇਸ ਨੂੰ ਵੇਖ ਕੇ ਤੁਹਾਡਾ ਨਿਆਂ ਕਰੇ।”

1 Chronicles 12:17 (UKJV) And David went out to meet them, and answered and said unto them, If all of you be come peaceably unto me to help me, mine heart shall be knit unto you: but if all of you be come to betray me to mine enemies, seeing there is no wrong in mine hands, the God of our fathers look thereon, and rebuke it.

15ਇਹ ਉਹ ਸਨ ਜਿਨ੍ਹਾਂ ਨੇ ਪਹਿਲੇ ਮਹੀਨੇ ਯਰਦਨ ਨੂੰ ਪਾਰ ਕੀਤਾ ਜਦੋਂ ਉਹ ਦੇ ਸਾਰੇ ਕੰਢਿਆਂ ਉੱਤੇ ਪਾਣੀ ਭਰ ਗਿਆ ਸੀ ਅਤੇ ਉਹਨਾਂ ਨੇ ਵਾਦੀਆਂ ਵਿੱਚ ਰਹਿਣ ਵਾਲੇ ਸਾਰੇ ਲੋਕਾਂ ਨੂੰ ਪੂਰਬ ਅਤੇ ਪੱਛਮ ਵੱਲ ਭਜਾ ਦਿੱਤਾ।

16ਹੋਰ ਬਿਨਯਾਮੀਨੀ ਅਤੇ ਯਹੂਦਾਹ ਦੇ ਕੁਝ ਮਨੁੱਖ ਵੀ ਦਾਵੀਦ ਕੋਲ ਉਸਦੇ ਗੜ੍ਹ ਵਿੱਚ ਆਏ।

17ਦਾਵੀਦ ਉਹਨਾਂ ਨੂੰ ਮਿਲਣ ਲਈ ਬਾਹਰ ਗਿਆ ਅਤੇ ਉਹਨਾਂ ਨੂੰ ਕਿਹਾ, “ਜੇਕਰ ਤੁਸੀਂ ਸ਼ਾਂਤੀ ਨਾਲ ਮੇਰੀ ਮਦਦ ਕਰਨ ਲਈ ਮੇਰੇ ਕੋਲ ਆਏ ਹੋ, ਤਾਂ ਮੈਂ ਤੁਹਾਡੇ ਨਾਲ ਜੁੜਨ ਲਈ ਤਿਆਰ ਹਾਂ। ਪਰ ਜੇ ਤੁਸੀਂ ਮੈਨੂੰ ਮੇਰੇ ਦੁਸ਼ਮਣਾਂ ਦੇ ਹਵਾਲੇ ਕਰਨ ਲਈ ਆਏ ਹੋ ਜਦੋਂ ਮੇਰੇ ਹੱਥ ਹਿੰਸਾ ਤੋਂ ਮੁਕਤ ਹਨ, ਤਾਂ ਸਾਡੇ ਪੁਰਖਿਆਂ ਦਾ ਪਰਮੇਸ਼ਵਰ ਇਸ ਨੂੰ ਵੇਖ ਕੇ ਤੁਹਾਡਾ ਨਿਆਂ ਕਰੇ।”

18ਤਦ ਆਤਮਾ ਤੀਹਾਂ ਦੇ ਸਰਦਾਰ ਅਮਾਸਈ ਉੱਤੇ ਆਇਆ ਅਤੇ ਉਸ ਨੇ ਆਖਿਆ, ਹੇ ਦਾਵੀਦ, ਅਸੀਂ ਤੇਰੇ ਹਾਂ! ਹੇ ਯੱਸੀ ਦੇ ਪੁੱਤਰ! ਅਸੀਂ ਤੇਰੇ ਨਾਲ ਹਾਂ, ਸਲਾਮਤੀ ਤੈਨੂੰ ਸਲਾਮਤੀ ਅਤੇ ਸਲਾਮਤੀ ਉਹਨਾਂ ਲਈ ਜੋ ਤੁਹਾਡੀ ਮਦਦ ਕਰਦੇ ਹਨ, ਕਿਉਂਕਿ ਤੁਹਾਡਾ ਪਰਮੇਸ਼ਵਰ ਤੁਹਾਡੀ ਮਦਦ ਕਰੇਗਾ। ਇਸ ਲਈ ਦਾਵੀਦ ਨੇ ਉਹਨਾਂ ਨੂੰ ਕਬੂਲ ਕਰ ਲਿਆ ਅਤੇ ਉਹਨਾਂ ਨੂੰ ਆਪਣੇ ਹਮਲਾਵਰ ਦਲਾਂ ਦਾ ਆਗੂ ਬਣਾਇਆ।

19ਮਨੱਸ਼ੇਹ ਦੇ ਗੋਤ ਵਿੱਚੋਂ ਕਈਆਂ ਨੇ ਦਾਵੀਦ ਨੂੰ ਛੱਡ ਦਿੱਤਾ ਜਦੋਂ ਉਹ ਸ਼ਾਊਲ ਨਾਲ ਲੜਨ ਲਈ ਫ਼ਲਿਸਤੀਆਂ ਨਾਲ ਗਿਆ। (ਉਸ ਨੇ ਅਤੇ ਉਸਦੇ ਆਦਮੀਆਂ ਨੇ ਫ਼ਲਿਸਤੀਆਂ ਦੀ ਸਹਾਇਤਾ ਨਹੀਂ ਕੀਤੀ ਕਿਉਂਕਿ ਸਲਾਹ ਕਰਨ ਤੋਂ ਬਾਅਦ, ਉਹਨਾਂ ਦੇ ਹਾਕਮਾਂ ਨੇ ਉਸਨੂੰ ਭੇਜ ਦਿੱਤਾ। ਉਹਨਾਂ ਨੇ ਕਿਹਾ, “ਜੇਕਰ ਉਹ ਆਪਣੇ ਸੁਆਮੀ ਸ਼ਾਊਲ ਨੂੰ ਛੱਡ ਦਿੰਦਾ ਹੈ ਤਾਂ ਸਾਡੇ ਸਿਰਾਂ ਦਾ ਮੁੱਲ ਪਵੇਗਾ।”)

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.