27ਯਹੋਯਾਦਾ ਹਾਰੋਨ ਦੇ ਘਰਾਣੇ ਦਾ ਸਰਦਾਰ ਸੀ, ਅਤੇ ਉਸ ਦੇ ਨਾਲ ਤਿੰਨ ਹਜ਼ਾਰ ਸੱਤ ਸੌ ਜੁਆਨ ਸਨ,
28ਅਤੇ ਸਾਦੋਕ ਇੱਕ ਮਹਾਂ ਬਲੀ ਸੂਰਮਾ ਅਤੇ ਉਸ ਦੇ ਵੱਡ-ਵਡੇਰਿਆਂ ਦੀ ਕੁਲ ਦੇ ਬਾਈ ਸਰਦਾਰ ਸਨ;
29ਬਿਨਯਾਮੀਨ, ਸ਼ਾਊਲ ਦੇ ਗੋਤ ਵਿੱਚੋਂ ਤਿੰਨ ਹਜ਼ਾਰ ਸਨ, ਜਿਨ੍ਹਾਂ ਵਿੱਚੋਂ ਬਹੁਤੇ ਉਸ ਸਮੇਂ ਤੱਕ ਸ਼ਾਊਲ ਦੇ ਘਰਾਣੇ ਪ੍ਰਤੀ ਵਫ਼ਾਦਾਰ ਰਹੇ ਸਨ;
30ਅਤੇ ਇਫ਼ਰਾਈਮੀਆਂ ਵਿੱਚੋਂ ਵੀਹ ਹਜ਼ਾਰ ਅੱਠ ਸੌ, ਜਿਹੜੇ ਵੱਡੇ ਸੂਰਬੀਰ, ਅਤੇ ਆਪੋ-ਆਪਣੇ ਪੁਰਖਿਆਂ ਦੇ ਪਰਿਵਾਰਾਂ ਵਿੱਚ ਪ੍ਰਸਿੱਧ ਸਨ;
31ਮਨੱਸ਼ੇਹ ਦੇ ਅੱਧੇ ਗੋਤ ਵਿੱਚੋਂ ਅਠਾਰਾਂ ਹਜ਼ਾਰ ਜਿਹੜੇ ਚੁਣ-ਚੁਣ ਕੇ ਸੱਦੇ ਗਏ, ਤਾਂ ਕਿ ਜਾ ਕੇ ਦਾਵੀਦ ਨੂੰ ਰਾਜਾ ਬਣਾਉਣ;