1 ਇਤਿਹਾਸ 12

ਅਤੇ ਇਫ਼ਰਾਈਮੀਆਂ ਵਿੱਚੋਂ ਵੀਹ ਹਜ਼ਾਰ ਅੱਠ ਸੌ, ਜਿਹੜੇ ਵੱਡੇ ਸੂਰਬੀਰ, ਅਤੇ ਆਪੋ-ਆਪਣੇ ਪੁਰਖਿਆਂ ਦੇ ਪਰਿਵਾਰਾਂ ਵਿੱਚ ਪ੍ਰਸਿੱਧ ਸਨ;

1 Chronicles 12:30 (UKJV) And of the children of Ephraim twenty thousand and eight hundred, mighty men of valour, famous throughout the house of their fathers.

28ਅਤੇ ਸਾਦੋਕ ਇੱਕ ਮਹਾਂ ਬਲੀ ਸੂਰਮਾ ਅਤੇ ਉਸ ਦੇ ਵੱਡ-ਵਡੇਰਿਆਂ ਦੀ ਕੁਲ ਦੇ ਬਾਈ ਸਰਦਾਰ ਸਨ;

29ਬਿਨਯਾਮੀਨ, ਸ਼ਾਊਲ ਦੇ ਗੋਤ ਵਿੱਚੋਂ ਤਿੰਨ ਹਜ਼ਾਰ ਸਨ, ਜਿਨ੍ਹਾਂ ਵਿੱਚੋਂ ਬਹੁਤੇ ਉਸ ਸਮੇਂ ਤੱਕ ਸ਼ਾਊਲ ਦੇ ਘਰਾਣੇ ਪ੍ਰਤੀ ਵਫ਼ਾਦਾਰ ਰਹੇ ਸਨ;

30ਅਤੇ ਇਫ਼ਰਾਈਮੀਆਂ ਵਿੱਚੋਂ ਵੀਹ ਹਜ਼ਾਰ ਅੱਠ ਸੌ, ਜਿਹੜੇ ਵੱਡੇ ਸੂਰਬੀਰ, ਅਤੇ ਆਪੋ-ਆਪਣੇ ਪੁਰਖਿਆਂ ਦੇ ਪਰਿਵਾਰਾਂ ਵਿੱਚ ਪ੍ਰਸਿੱਧ ਸਨ;

31ਮਨੱਸ਼ੇਹ ਦੇ ਅੱਧੇ ਗੋਤ ਵਿੱਚੋਂ ਅਠਾਰਾਂ ਹਜ਼ਾਰ ਜਿਹੜੇ ਚੁਣ-ਚੁਣ ਕੇ ਸੱਦੇ ਗਏ, ਤਾਂ ਕਿ ਜਾ ਕੇ ਦਾਵੀਦ ਨੂੰ ਰਾਜਾ ਬਣਾਉਣ;

32ਅਤੇ ਯਿੱਸਾਕਾਰੀਆਂ ਵਿੱਚੋਂ ਜਿਹੜੇ ਸਮੇਂ ਨੂੰ ਪਹਿਚਾਣਦੇ ਸਨ ਅਤੇ ਜਾਣਦੇ ਸਨ ਕਿ ਇਸਰਾਏਲ ਨੂੰ ਕੀ ਕਰਨਾ ਚਾਹੀਦਾ ਹੈ, ਸੋ ਉਨ੍ਹਾਂ ਦੇ ਮੁਖੀਏ ਦੋ ਸੌ ਸਨ, ਅਤੇ ਉਨ੍ਹਾਂ ਦੇ ਸਾਰੇ ਭਰਾ ਉਨ੍ਹਾਂ ਦੀ ਆਗਿਆ ਵਿੱਚ ਰਹਿੰਦੇ ਸਨ;

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.