33ਜ਼ਬੂਲੁਨ ਵਿੱਚੋਂ ਜਿਹੜੇ ਰਣ ਭੂਮੀ ਵਿੱਚ ਜਾਣ ਲਈ ਤਿਆਰ ਅਤੇ ਸੈਨਾਂ ਦੀਆਂ ਪਾਲਾਂ ਬੰਨ੍ਹਣ ਵਾਲੇ ਅਤੇ ਲੜਾਈ ਦੇ ਸ਼ਸ਼ਤਰਾਂ ਵਿੱਚ ਮਾਹਿਰ ਸਨ, ਉਹ ਪੰਜਾਹ ਹਜ਼ਾਰ ਸਨ। ਉਹ ਲੜਾਈ ਦੀਆਂ ਪਾਲਾਂ ਬਣਾਉਣੀਆਂ ਜਾਣਦੇ ਸਨ ਅਤੇ ਦੁਚਿੱਤੇ ਨਹੀਂ ਸਨ;
34ਅਤੇ ਨਫ਼ਤਾਲੀ ਵਿੱਚੋਂ ਇੱਕ ਹਜ਼ਾਰ ਸਰਦਾਰ, ਅਤੇ ਉਨ੍ਹਾਂ ਦੇ ਸਾਥੀ ਸੈਂਤੀ ਹਜ਼ਾਰ ਢਾਲਾਂ ਅਤੇ ਬਰਛੇ ਰੱਖਣ ਵਾਲੇ ਸਨ;
35ਅਤੇ ਦਾਨੀਆਂ ਵਿੱਚੋਂ ਅਠਾਈ ਹਜ਼ਾਰ ਛੇ ਸੌ ਸਨ, ਜਿਹੜੇ ਲੜਾਈ ਦੀਆਂ ਪਾਲਾਂ ਬੰਨ੍ਹਣ ਵਾਲੇ ਸਨ;
36ਆਸ਼ੇਰ ਦੇ ਵਿੱਚੋਂ ਚਾਲੀ ਹਜ਼ਾਰ ਸਨ, ਜਿਹੜੇ ਦਲਾਂ ਦੇ ਨਾਲ ਨਿੱਕਲ ਜਾਣ ਵਾਲੇ ਅਤੇ ਲੜਾਈ ਦੀਆਂ ਪਾਲਾਂ ਬੰਨ੍ਹਣ ਵਾਲੇ ਸਨ;
37ਅਤੇ ਯਰਦਨ ਦੇ ਪਾਰ ਦੇ ਰਊਬੇਨੀਆਂ ਤੇ ਗਾਦੀਆਂ ਤੇ ਮਨੱਸ਼ੇਹ ਦੇ ਅੱਧੇ ਗੋਤ ਵਿੱਚੋਂ ਇੱਕ ਲੱਖ ਵੀਹ ਹਜ਼ਾਰ ਸਨ, ਜਿਹਨਾਂ ਨੇ ਯੁੱਧ ਦੇ ਹਰੇਕ ਪ੍ਰਕਾਰ ਦੇ ਸ਼ਸਤਰ ਧਾਰੇ ਹੋਏ ਸਨ।