35ਅਤੇ ਦਾਨੀਆਂ ਵਿੱਚੋਂ ਅਠਾਈ ਹਜ਼ਾਰ ਛੇ ਸੌ ਸਨ, ਜਿਹੜੇ ਲੜਾਈ ਦੀਆਂ ਪਾਲਾਂ ਬੰਨ੍ਹਣ ਵਾਲੇ ਸਨ;
36ਆਸ਼ੇਰ ਦੇ ਵਿੱਚੋਂ ਚਾਲੀ ਹਜ਼ਾਰ ਸਨ, ਜਿਹੜੇ ਦਲਾਂ ਦੇ ਨਾਲ ਨਿੱਕਲ ਜਾਣ ਵਾਲੇ ਅਤੇ ਲੜਾਈ ਦੀਆਂ ਪਾਲਾਂ ਬੰਨ੍ਹਣ ਵਾਲੇ ਸਨ;
37ਅਤੇ ਯਰਦਨ ਦੇ ਪਾਰ ਦੇ ਰਊਬੇਨੀਆਂ ਤੇ ਗਾਦੀਆਂ ਤੇ ਮਨੱਸ਼ੇਹ ਦੇ ਅੱਧੇ ਗੋਤ ਵਿੱਚੋਂ ਇੱਕ ਲੱਖ ਵੀਹ ਹਜ਼ਾਰ ਸਨ, ਜਿਹਨਾਂ ਨੇ ਯੁੱਧ ਦੇ ਹਰੇਕ ਪ੍ਰਕਾਰ ਦੇ ਸ਼ਸਤਰ ਧਾਰੇ ਹੋਏ ਸਨ।
38ਇਹ ਸਾਰੇ ਲੜਾਕੇ ਸਨ ਜੋ ਆਪਣੀ ਮਰਜ਼ੀ ਨਾਲ ਸੇਵਾ ਕਰਦੇ ਸਨ। ਉਹ ਦਾਵੀਦ ਨੂੰ ਸਾਰੇ ਇਸਰਾਏਲ ਦਾ ਰਾਜਾ ਬਣਾਉਣ ਦਾ ਪੱਕਾ ਇਰਾਦਾ ਰੱਖਦੇ ਹੋਏ ਹੇਬਰੋਨ ਵਿੱਚ ਆਏ। ਬਾਕੀ ਸਾਰੇ ਇਸਰਾਏਲੀ ਵੀ ਦਾਵੀਦ ਨੂੰ ਰਾਜਾ ਬਣਾਉਣ ਲਈ ਇੱਕ ਮਨ ਸਨ।
39ਉਹਨਾਂ ਮਨੁੱਖਾਂ ਨੇ ਉੱਥੇ ਦਾਵੀਦ ਦੇ ਨਾਲ ਤਿੰਨ ਦਿਨ ਖਾਂਦੇ-ਪੀਂਦੇ ਰਹੇ ਕਿਉਂ ਜੋ ਉਹਨਾਂ ਦੇ ਘਰਾਣਿਆਂ ਨੇ ਉਹਨਾਂ ਲਈ ਭੋਜਨ ਦਾ ਪ੍ਰਬੰਧ ਕੀਤਾ ਸੀ।