1 ਇਤਿਹਾਸ 13

ਆਓ ਅਸੀਂ ਆਪਣੇ ਪਰਮੇਸ਼ਵਰ ਦੇ ਸੰਦੂਕ ਨੂੰ ਆਪਣੇ ਕੋਲ ਵਾਪਸ ਲਿਆਈਏ ਕਿਉਂ ਜੋ ਅਸੀਂ ਸ਼ਾਊਲ ਦੇ ਰਾਜ ਵਿੱਚ ਇਸ ਦੀ ਕੋਈ ਪੁੱਛ-ਗਿੱਛ ਨਹੀਂ ਕੀਤੀ।”

1 Chronicles 13:3 (UKJV) And let us bring again the ark of our God to us: for we enquired not at it in the days of Saul.

1ਦਾਵੀਦ ਨੇ ਆਪਣੇ ਹਰੇਕ ਅਧਿਕਾਰੀ ਨਾਲ ਸਗੋਂ ਹਜ਼ਾਰਾਂ ਤੇ ਸੈਂਕੜਿਆਂ ਦੇ ਸਰਦਾਰਾਂ ਨਾਲ ਸਲਾਹ ਕੀਤੀ।

2ਤਦ ਦਾਵੀਦ ਨੇ ਇਸਰਾਏਲ ਦੀ ਸਾਰੀ ਸਭਾ ਨੂੰ ਆਖਿਆ, “ਜੇਕਰ ਇਹ ਤੁਹਾਨੂੰ ਚੰਗਾ ਲੱਗੇ ਅਤੇ ਜੇਕਰ ਇਹ ਸਾਡੇ ਪਰਮੇਸ਼ਵਰ ਯਾਹਵੇਹ ਦੀ ਮਰਜ਼ੀ ਹੈ ਤਾਂ ਆਓ ਅਸੀਂ ਆਪਣੇ ਬਾਕੀ ਲੋਕਾਂ ਨੂੰ ਦੂਰ-ਦੂਰ ਤੱਕ ਸੰਦੇਸ਼ ਦੇਈਏ। ਇਸਰਾਏਲ ਦੇ ਸਾਰੇ ਇਲਾਕਿਆਂ ਵਿੱਚ ਜਾਜਕਾਂ ਅਤੇ ਲੇਵੀਆਂ ਨੂੰ ਜੋ ਉਹਨਾਂ ਦੇ ਨਗਰਾਂ ਅਤੇ ਚਰਾਂਦਾਂ ਵਿੱਚ ਉਹਨਾਂ ਦੇ ਨਾਲ ਹਨ, ਆ ਕੇ ਸਾਡੇ ਕੋਲ ਇਕੱਠੇ ਹੋਣ।

3ਆਓ ਅਸੀਂ ਆਪਣੇ ਪਰਮੇਸ਼ਵਰ ਦੇ ਸੰਦੂਕ ਨੂੰ ਆਪਣੇ ਕੋਲ ਵਾਪਸ ਲਿਆਈਏ ਕਿਉਂ ਜੋ ਅਸੀਂ ਸ਼ਾਊਲ ਦੇ ਰਾਜ ਵਿੱਚ ਇਸ ਦੀ ਕੋਈ ਪੁੱਛ-ਗਿੱਛ ਨਹੀਂ ਕੀਤੀ।”

4ਸਾਰੀ ਸਭਾ ਇਸ ਲਈ ਮੰਨ ਗਈ ਕਿਉਂ ਜੋ ਇਹ ਸਭ ਲੋਕਾਂ ਨੂੰ ਠੀਕ ਜਾਪਦਾ ਸੀ।

5ਸੋ ਦਾਵੀਦ ਨੇ ਮਿਸਰ ਦੀ ਸ਼ੀਹੋਰ ਨਦੀ ਤੋਂ ਲੈਬੋ ਹਮਾਥ ਤੱਕ ਸਾਰੇ ਇਸਰਾਏਲ ਨੂੰ ਇਕੱਠਾ ਕੀਤਾ ਤਾਂ ਜੋ ਕਿਰਯਥ-ਯਾਰੀਮ ਤੋਂ ਪਰਮੇਸ਼ਵਰ ਦੇ ਸੰਦੂਕ ਨੂੰ ਲਿਆਂਦਾ ਜਾ ਸਕੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.