1 ਇਤਿਹਾਸ 14

ਤਾਂ ਦਾਵੀਦ ਨੇ ਫੇਰ ਪਰਮੇਸ਼ਵਰ ਤੋਂ ਪੁੱਛਿਆ ਅਤੇ ਪਰਮੇਸ਼ਵਰ ਨੇ ਉਸ ਨੂੰ ਉੱਤਰ ਦਿੱਤਾ, “ਉਨ੍ਹਾਂ ਦੇ ਪਿੱਛੇ ਨਾ ਕਰ, ਸਗੋਂ ਉਨ੍ਹਾਂ ਦੇ ਦੁਆਲੇ ਚੱਕਰ ਲਗਾਓ ਅਤੇ ਤੂਤ ਦੇ ਰੁੱਖਾਂ ਦੇ ਸਾਹਮਣੇ ਹੋ ਕੇ ਉਨ੍ਹਾਂ ਉੱਤੇ ਹਮਲਾ ਕਰੋ।

1 Chronicles 14:14 (UKJV) Therefore David enquired again of God; and God said unto him, Go not up after them; turn away from them, and come upon them opposite to the mulberry trees.

12ਫ਼ਲਿਸਤੀਆਂ ਨੇ ਉੱਥੇ ਆਪਣੇ ਦੇਵਤਿਆਂ ਨੂੰ ਤਿਆਗ ਦਿੱਤਾ ਅਤੇ ਦਾਵੀਦ ਨੇ ਉਨ੍ਹਾਂ ਨੂੰ ਅੱਗ ਵਿੱਚ ਸਾੜਨ ਦਾ ਹੁਕਮ ਦਿੱਤਾ।

13ਇੱਕ ਵਾਰ ਫਿਰ ਫ਼ਲਿਸਤੀਆਂ ਨੇ ਘਾਟੀ ਉੱਤੇ ਹਮਲਾ ਕੀਤਾ।

14ਤਾਂ ਦਾਵੀਦ ਨੇ ਫੇਰ ਪਰਮੇਸ਼ਵਰ ਤੋਂ ਪੁੱਛਿਆ ਅਤੇ ਪਰਮੇਸ਼ਵਰ ਨੇ ਉਸ ਨੂੰ ਉੱਤਰ ਦਿੱਤਾ, “ਉਨ੍ਹਾਂ ਦੇ ਪਿੱਛੇ ਨਾ ਕਰ, ਸਗੋਂ ਉਨ੍ਹਾਂ ਦੇ ਦੁਆਲੇ ਚੱਕਰ ਲਗਾਓ ਅਤੇ ਤੂਤ ਦੇ ਰੁੱਖਾਂ ਦੇ ਸਾਹਮਣੇ ਹੋ ਕੇ ਉਨ੍ਹਾਂ ਉੱਤੇ ਹਮਲਾ ਕਰੋ।

15ਜਿਵੇਂ ਹੀ ਤੁਸੀਂ ਤੂਤਾਂ ਦੇ ਰੁੱਖਾਂ ਦੀਆਂ ਉੱਪਰਲੀਆਂ ਟਾਹਣੀਆਂ ਤੇ ਸੈਨਾਂ ਦੇ ਤੁਰਨ ਦੀ ਆਵਾਜ਼ ਸੁਣਦੇ ਹੋ, ਲੜਾਈ ਲਈ ਅੱਗੇ ਵਧੋ ਕਿਉਂਕਿ ਇਸਦਾ ਮਤਲਬ ਹੋਵੇਗਾ ਕਿ ਪਰਮੇਸ਼ਵਰ ਫ਼ਲਿਸਤੀ ਸੈਨਾਂ ਨੂੰ ਮਾਰਨ ਲਈ ਤੁਹਾਡੇ ਅੱਗੇ ਨਿੱਕਲਿਆ ਹੈ।”

16ਤਾਂ ਦਾਵੀਦ ਨੇ ਉਸੇ ਤਰ੍ਹਾਂ ਕੀਤਾ ਜਿਵੇਂ ਪਰਮੇਸ਼ਵਰ ਨੇ ਉਸ ਨੂੰ ਹੁਕਮ ਦਿੱਤਾ ਸੀ ਅਤੇ ਉਨ੍ਹਾਂ ਨੇ ਗਿਬਓਨ ਤੋਂ ਲੈ ਕੇ ਗੇਜ਼ੇਰ ਤੀਕ ਫ਼ਲਿਸਤੀਆਂ ਦੀ ਫ਼ੌਜ ਨੂੰ ਮਾਰ ਸੁੱਟਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.