1 ਇਤਿਹਾਸ 14

ਜਿਵੇਂ ਹੀ ਤੁਸੀਂ ਤੂਤਾਂ ਦੇ ਰੁੱਖਾਂ ਦੀਆਂ ਉੱਪਰਲੀਆਂ ਟਾਹਣੀਆਂ ਤੇ ਸੈਨਾਂ ਦੇ ਤੁਰਨ ਦੀ ਆਵਾਜ਼ ਸੁਣਦੇ ਹੋ, ਲੜਾਈ ਲਈ ਅੱਗੇ ਵਧੋ ਕਿਉਂਕਿ ਇਸਦਾ ਮਤਲਬ ਹੋਵੇਗਾ ਕਿ ਪਰਮੇਸ਼ਵਰ ਫ਼ਲਿਸਤੀ ਸੈਨਾਂ ਨੂੰ ਮਾਰਨ ਲਈ ਤੁਹਾਡੇ ਅੱਗੇ ਨਿੱਕਲਿਆ ਹੈ।”

1 Chronicles 14:15 (UKJV) And it shall be, when you shall hear a sound of going in the tops of the mulberry trees, that then you shall go out to battle: for God is gone forth before you to strike the host of the Philistines.

13ਇੱਕ ਵਾਰ ਫਿਰ ਫ਼ਲਿਸਤੀਆਂ ਨੇ ਘਾਟੀ ਉੱਤੇ ਹਮਲਾ ਕੀਤਾ।

14ਤਾਂ ਦਾਵੀਦ ਨੇ ਫੇਰ ਪਰਮੇਸ਼ਵਰ ਤੋਂ ਪੁੱਛਿਆ ਅਤੇ ਪਰਮੇਸ਼ਵਰ ਨੇ ਉਸ ਨੂੰ ਉੱਤਰ ਦਿੱਤਾ, “ਉਨ੍ਹਾਂ ਦੇ ਪਿੱਛੇ ਨਾ ਕਰ, ਸਗੋਂ ਉਨ੍ਹਾਂ ਦੇ ਦੁਆਲੇ ਚੱਕਰ ਲਗਾਓ ਅਤੇ ਤੂਤ ਦੇ ਰੁੱਖਾਂ ਦੇ ਸਾਹਮਣੇ ਹੋ ਕੇ ਉਨ੍ਹਾਂ ਉੱਤੇ ਹਮਲਾ ਕਰੋ।

15ਜਿਵੇਂ ਹੀ ਤੁਸੀਂ ਤੂਤਾਂ ਦੇ ਰੁੱਖਾਂ ਦੀਆਂ ਉੱਪਰਲੀਆਂ ਟਾਹਣੀਆਂ ਤੇ ਸੈਨਾਂ ਦੇ ਤੁਰਨ ਦੀ ਆਵਾਜ਼ ਸੁਣਦੇ ਹੋ, ਲੜਾਈ ਲਈ ਅੱਗੇ ਵਧੋ ਕਿਉਂਕਿ ਇਸਦਾ ਮਤਲਬ ਹੋਵੇਗਾ ਕਿ ਪਰਮੇਸ਼ਵਰ ਫ਼ਲਿਸਤੀ ਸੈਨਾਂ ਨੂੰ ਮਾਰਨ ਲਈ ਤੁਹਾਡੇ ਅੱਗੇ ਨਿੱਕਲਿਆ ਹੈ।”

16ਤਾਂ ਦਾਵੀਦ ਨੇ ਉਸੇ ਤਰ੍ਹਾਂ ਕੀਤਾ ਜਿਵੇਂ ਪਰਮੇਸ਼ਵਰ ਨੇ ਉਸ ਨੂੰ ਹੁਕਮ ਦਿੱਤਾ ਸੀ ਅਤੇ ਉਨ੍ਹਾਂ ਨੇ ਗਿਬਓਨ ਤੋਂ ਲੈ ਕੇ ਗੇਜ਼ੇਰ ਤੀਕ ਫ਼ਲਿਸਤੀਆਂ ਦੀ ਫ਼ੌਜ ਨੂੰ ਮਾਰ ਸੁੱਟਿਆ।

17ਇਸ ਲਈ ਦਾਵੀਦ ਦੀ ਪ੍ਰਸਿੱਧੀ ਹਰ ਦੇਸ਼ ਵਿੱਚ ਫੈਲ ਗਈ ਅਤੇ ਯਾਹਵੇਹ ਨੇ ਸਭ ਦੇਸ਼ ਉਸ ਤੋਂ ਡਰਨ ਲਗਾ ਦਿੱਤੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.