1 ਇਤਿਹਾਸ 15

ਉਜ਼ੀਏਲ ਦੇ ਉੱਤਰਾਧਿਕਾਰੀਆਂ ਵਿੱਚੋਂ, ਸਰਦਾਰ ਅੰਮੀਨਾਦਾਬ ਅਤੇ 112 ਰਿਸ਼ਤੇਦਾਰ।

1 Chronicles 15:10 (UKJV) Of the sons of Uzziel; Amminadab the chief, and his brethren an hundred and twelve.

8ਅਲੀਸਾਫ਼ਾਨ ਦੇ ਉੱਤਰਾਧਿਕਾਰੀਆਂ ਵਿੱਚੋਂ, ਆਗੂ ਸ਼ਮਅਯਾਹ ਅਤੇ 200 ਰਿਸ਼ਤੇਦਾਰ;

9ਹੇਬਰੋਨ ਦੇ ਉੱਤਰਾਧਿਕਾਰੀਆਂ ਵਿੱਚੋਂ, ਸਰਦਾਰ ਅਲੀਏਲ ਅਤੇ 80 ਰਿਸ਼ਤੇਦਾਰ;

10ਉਜ਼ੀਏਲ ਦੇ ਉੱਤਰਾਧਿਕਾਰੀਆਂ ਵਿੱਚੋਂ, ਸਰਦਾਰ ਅੰਮੀਨਾਦਾਬ ਅਤੇ 112 ਰਿਸ਼ਤੇਦਾਰ।

11ਤਦ ਦਾਵੀਦ ਨੇ ਸਾਦੋਕ ਅਤੇ ਅਬੀਯਾਥਰ ਜਾਜਕਾਂ ਅਤੇ ਊਰੀਏਲ, ਅਸ਼ਾਯਾਹ, ਯੋਏਲ, ਸ਼ਮਅਯਾਹ, ਅਲੀਏਲ ਅਤੇ ਅੰਮੀਨਾਦਾਬ ਲੇਵੀਆਂ ਨੂੰ ਸੱਦਿਆ।

12ਉਸ ਨੇ ਉਹਨਾਂ ਨੂੰ ਆਖਿਆ, “ਤੁਸੀਂ ਲੇਵੀ ਪਰਿਵਾਰਾਂ ਦੇ ਮੁਖੀ ਹੋ। ਤੁਸੀਂ ਅਤੇ ਤੁਹਾਡੇ ਸਾਥੀ ਲੇਵੀਆਂ ਨੇ ਆਪਣੇ-ਆਪ ਨੂੰ ਪਵਿੱਤਰ ਕਰਨਾ ਹੈ ਅਤੇ ਇਸਰਾਏਲ ਦੇ ਪਰਮੇਸ਼ਵਰ ਯਾਹਵੇਹ ਦੇ ਸੰਦੂਕ ਨੂੰ ਉਸ ਜਗ੍ਹਾ ਲੈ ਜਾਣਾ ਹੈ, ਜਿੱਥੇ ਮੈਂ ਇਸ ਲਈ ਤਿਆਰ ਕੀਤਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.