1 ਇਤਿਹਾਸ 15

ਤਦ ਦਾਵੀਦ ਨੇ ਸਾਦੋਕ ਅਤੇ ਅਬੀਯਾਥਰ ਜਾਜਕਾਂ ਅਤੇ ਊਰੀਏਲ, ਅਸ਼ਾਯਾਹ, ਯੋਏਲ, ਸ਼ਮਅਯਾਹ, ਅਲੀਏਲ ਅਤੇ ਅੰਮੀਨਾਦਾਬ ਲੇਵੀਆਂ ਨੂੰ ਸੱਦਿਆ।

1 Chronicles 15:11 (UKJV) And David called for Zadok and Abiathar the priests, and for the Levites, for Uriel, Asaiah, and Joel, Shemaiah, and Eliel, and Amminadab,

9ਹੇਬਰੋਨ ਦੇ ਉੱਤਰਾਧਿਕਾਰੀਆਂ ਵਿੱਚੋਂ, ਸਰਦਾਰ ਅਲੀਏਲ ਅਤੇ 80 ਰਿਸ਼ਤੇਦਾਰ;

10ਉਜ਼ੀਏਲ ਦੇ ਉੱਤਰਾਧਿਕਾਰੀਆਂ ਵਿੱਚੋਂ, ਸਰਦਾਰ ਅੰਮੀਨਾਦਾਬ ਅਤੇ 112 ਰਿਸ਼ਤੇਦਾਰ।

11ਤਦ ਦਾਵੀਦ ਨੇ ਸਾਦੋਕ ਅਤੇ ਅਬੀਯਾਥਰ ਜਾਜਕਾਂ ਅਤੇ ਊਰੀਏਲ, ਅਸ਼ਾਯਾਹ, ਯੋਏਲ, ਸ਼ਮਅਯਾਹ, ਅਲੀਏਲ ਅਤੇ ਅੰਮੀਨਾਦਾਬ ਲੇਵੀਆਂ ਨੂੰ ਸੱਦਿਆ।

12ਉਸ ਨੇ ਉਹਨਾਂ ਨੂੰ ਆਖਿਆ, “ਤੁਸੀਂ ਲੇਵੀ ਪਰਿਵਾਰਾਂ ਦੇ ਮੁਖੀ ਹੋ। ਤੁਸੀਂ ਅਤੇ ਤੁਹਾਡੇ ਸਾਥੀ ਲੇਵੀਆਂ ਨੇ ਆਪਣੇ-ਆਪ ਨੂੰ ਪਵਿੱਤਰ ਕਰਨਾ ਹੈ ਅਤੇ ਇਸਰਾਏਲ ਦੇ ਪਰਮੇਸ਼ਵਰ ਯਾਹਵੇਹ ਦੇ ਸੰਦੂਕ ਨੂੰ ਉਸ ਜਗ੍ਹਾ ਲੈ ਜਾਣਾ ਹੈ, ਜਿੱਥੇ ਮੈਂ ਇਸ ਲਈ ਤਿਆਰ ਕੀਤਾ ਹੈ।

13ਇਹ ਇਸ ਲਈ ਸੀ ਕਿਉਂਕਿ ਤੁਸੀਂ ਲੇਵੀਆਂ ਨੇ ਪਹਿਲੀ ਵਾਰੀ ਸੰਦੂਕ ਨਾ ਚੁੱਕਿਆ ਇਸ ਲਈ ਯਾਹਵੇਹ ਸਾਡਾ ਪਰਮੇਸ਼ਵਰ ਸਾਡੇ ਉੱਤੇ ਕ੍ਰੋਧਿਤ ਹੋਇਆ, ਕਿਉਂਕਿ ਅਸੀਂ ਉਸ ਦੀ ਭਾਲ ਠਹਿਰਾਈ ਹੋਈ ਰੀਤੀ ਨਾਲ ਨਾ ਕੀਤੀ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.