1 ਇਤਿਹਾਸ 15

ਉਸ ਨੇ ਉਹਨਾਂ ਨੂੰ ਆਖਿਆ, “ਤੁਸੀਂ ਲੇਵੀ ਪਰਿਵਾਰਾਂ ਦੇ ਮੁਖੀ ਹੋ। ਤੁਸੀਂ ਅਤੇ ਤੁਹਾਡੇ ਸਾਥੀ ਲੇਵੀਆਂ ਨੇ ਆਪਣੇ-ਆਪ ਨੂੰ ਪਵਿੱਤਰ ਕਰਨਾ ਹੈ ਅਤੇ ਇਸਰਾਏਲ ਦੇ ਪਰਮੇਸ਼ਵਰ ਯਾਹਵੇਹ ਦੇ ਸੰਦੂਕ ਨੂੰ ਉਸ ਜਗ੍ਹਾ ਲੈ ਜਾਣਾ ਹੈ, ਜਿੱਥੇ ਮੈਂ ਇਸ ਲਈ ਤਿਆਰ ਕੀਤਾ ਹੈ।

1 Chronicles 15:12 (UKJV) And said unto them, All of you are the chief of the fathers of the Levites: sanctify yourselves, both all of you and your brethren, that all of you may bring up the ark of the LORD God of Israel unto the place that I have prepared for it.

10ਉਜ਼ੀਏਲ ਦੇ ਉੱਤਰਾਧਿਕਾਰੀਆਂ ਵਿੱਚੋਂ, ਸਰਦਾਰ ਅੰਮੀਨਾਦਾਬ ਅਤੇ 112 ਰਿਸ਼ਤੇਦਾਰ।

11ਤਦ ਦਾਵੀਦ ਨੇ ਸਾਦੋਕ ਅਤੇ ਅਬੀਯਾਥਰ ਜਾਜਕਾਂ ਅਤੇ ਊਰੀਏਲ, ਅਸ਼ਾਯਾਹ, ਯੋਏਲ, ਸ਼ਮਅਯਾਹ, ਅਲੀਏਲ ਅਤੇ ਅੰਮੀਨਾਦਾਬ ਲੇਵੀਆਂ ਨੂੰ ਸੱਦਿਆ।

12ਉਸ ਨੇ ਉਹਨਾਂ ਨੂੰ ਆਖਿਆ, “ਤੁਸੀਂ ਲੇਵੀ ਪਰਿਵਾਰਾਂ ਦੇ ਮੁਖੀ ਹੋ। ਤੁਸੀਂ ਅਤੇ ਤੁਹਾਡੇ ਸਾਥੀ ਲੇਵੀਆਂ ਨੇ ਆਪਣੇ-ਆਪ ਨੂੰ ਪਵਿੱਤਰ ਕਰਨਾ ਹੈ ਅਤੇ ਇਸਰਾਏਲ ਦੇ ਪਰਮੇਸ਼ਵਰ ਯਾਹਵੇਹ ਦੇ ਸੰਦੂਕ ਨੂੰ ਉਸ ਜਗ੍ਹਾ ਲੈ ਜਾਣਾ ਹੈ, ਜਿੱਥੇ ਮੈਂ ਇਸ ਲਈ ਤਿਆਰ ਕੀਤਾ ਹੈ।

13ਇਹ ਇਸ ਲਈ ਸੀ ਕਿਉਂਕਿ ਤੁਸੀਂ ਲੇਵੀਆਂ ਨੇ ਪਹਿਲੀ ਵਾਰੀ ਸੰਦੂਕ ਨਾ ਚੁੱਕਿਆ ਇਸ ਲਈ ਯਾਹਵੇਹ ਸਾਡਾ ਪਰਮੇਸ਼ਵਰ ਸਾਡੇ ਉੱਤੇ ਕ੍ਰੋਧਿਤ ਹੋਇਆ, ਕਿਉਂਕਿ ਅਸੀਂ ਉਸ ਦੀ ਭਾਲ ਠਹਿਰਾਈ ਹੋਈ ਰੀਤੀ ਨਾਲ ਨਾ ਕੀਤੀ।”

14ਸੋ ਜਾਜਕਾਂ ਅਤੇ ਲੇਵੀਆਂ ਨੇ ਇਸਰਾਏਲ ਦੇ ਯਾਹਵੇਹ ਪਰਮੇਸ਼ਵਰ ਦੇ ਸੰਦੂਕ ਨੂੰ ਚੁੱਕਣ ਲਈ ਆਪਣੇ ਆਪ ਨੂੰ ਪਵਿੱਤਰ ਕੀਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.