1 ਇਤਿਹਾਸ 15

ਇਹ ਇਸ ਲਈ ਸੀ ਕਿਉਂਕਿ ਤੁਸੀਂ ਲੇਵੀਆਂ ਨੇ ਪਹਿਲੀ ਵਾਰੀ ਸੰਦੂਕ ਨਾ ਚੁੱਕਿਆ ਇਸ ਲਈ ਯਾਹਵੇਹ ਸਾਡਾ ਪਰਮੇਸ਼ਵਰ ਸਾਡੇ ਉੱਤੇ ਕ੍ਰੋਧਿਤ ਹੋਇਆ, ਕਿਉਂਕਿ ਅਸੀਂ ਉਸ ਦੀ ਭਾਲ ਠਹਿਰਾਈ ਹੋਈ ਰੀਤੀ ਨਾਲ ਨਾ ਕੀਤੀ।”

1 Chronicles 15:13 (UKJV) For because all of you did it not at the first, the LORD our God made a breach upon us, for that we sought him not after the due order.

11ਤਦ ਦਾਵੀਦ ਨੇ ਸਾਦੋਕ ਅਤੇ ਅਬੀਯਾਥਰ ਜਾਜਕਾਂ ਅਤੇ ਊਰੀਏਲ, ਅਸ਼ਾਯਾਹ, ਯੋਏਲ, ਸ਼ਮਅਯਾਹ, ਅਲੀਏਲ ਅਤੇ ਅੰਮੀਨਾਦਾਬ ਲੇਵੀਆਂ ਨੂੰ ਸੱਦਿਆ।

12ਉਸ ਨੇ ਉਹਨਾਂ ਨੂੰ ਆਖਿਆ, “ਤੁਸੀਂ ਲੇਵੀ ਪਰਿਵਾਰਾਂ ਦੇ ਮੁਖੀ ਹੋ। ਤੁਸੀਂ ਅਤੇ ਤੁਹਾਡੇ ਸਾਥੀ ਲੇਵੀਆਂ ਨੇ ਆਪਣੇ-ਆਪ ਨੂੰ ਪਵਿੱਤਰ ਕਰਨਾ ਹੈ ਅਤੇ ਇਸਰਾਏਲ ਦੇ ਪਰਮੇਸ਼ਵਰ ਯਾਹਵੇਹ ਦੇ ਸੰਦੂਕ ਨੂੰ ਉਸ ਜਗ੍ਹਾ ਲੈ ਜਾਣਾ ਹੈ, ਜਿੱਥੇ ਮੈਂ ਇਸ ਲਈ ਤਿਆਰ ਕੀਤਾ ਹੈ।

13ਇਹ ਇਸ ਲਈ ਸੀ ਕਿਉਂਕਿ ਤੁਸੀਂ ਲੇਵੀਆਂ ਨੇ ਪਹਿਲੀ ਵਾਰੀ ਸੰਦੂਕ ਨਾ ਚੁੱਕਿਆ ਇਸ ਲਈ ਯਾਹਵੇਹ ਸਾਡਾ ਪਰਮੇਸ਼ਵਰ ਸਾਡੇ ਉੱਤੇ ਕ੍ਰੋਧਿਤ ਹੋਇਆ, ਕਿਉਂਕਿ ਅਸੀਂ ਉਸ ਦੀ ਭਾਲ ਠਹਿਰਾਈ ਹੋਈ ਰੀਤੀ ਨਾਲ ਨਾ ਕੀਤੀ।”

14ਸੋ ਜਾਜਕਾਂ ਅਤੇ ਲੇਵੀਆਂ ਨੇ ਇਸਰਾਏਲ ਦੇ ਯਾਹਵੇਹ ਪਰਮੇਸ਼ਵਰ ਦੇ ਸੰਦੂਕ ਨੂੰ ਚੁੱਕਣ ਲਈ ਆਪਣੇ ਆਪ ਨੂੰ ਪਵਿੱਤਰ ਕੀਤਾ।

15ਅਤੇ ਲੇਵੀਆਂ ਨੇ ਪਰਮੇਸ਼ਵਰ ਦੇ ਸੰਦੂਕ ਨੂੰ ਆਪਣੇ ਮੋਢਿਆਂ ਉੱਤੇ ਚੋਬਾਂ ਨਾਲ ਚੁੱਕ ਲਿਆ ਜਿਵੇਂ ਮੋਸ਼ੇਹ ਨੇ ਯਾਹਵੇਹ ਦੇ ਬਚਨ ਦੇ ਅਨੁਸਾਰ ਹੁਕਮ ਦਿੱਤਾ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.