12ਉਸ ਨੇ ਉਹਨਾਂ ਨੂੰ ਆਖਿਆ, “ਤੁਸੀਂ ਲੇਵੀ ਪਰਿਵਾਰਾਂ ਦੇ ਮੁਖੀ ਹੋ। ਤੁਸੀਂ ਅਤੇ ਤੁਹਾਡੇ ਸਾਥੀ ਲੇਵੀਆਂ ਨੇ ਆਪਣੇ-ਆਪ ਨੂੰ ਪਵਿੱਤਰ ਕਰਨਾ ਹੈ ਅਤੇ ਇਸਰਾਏਲ ਦੇ ਪਰਮੇਸ਼ਵਰ ਯਾਹਵੇਹ ਦੇ ਸੰਦੂਕ ਨੂੰ ਉਸ ਜਗ੍ਹਾ ਲੈ ਜਾਣਾ ਹੈ, ਜਿੱਥੇ ਮੈਂ ਇਸ ਲਈ ਤਿਆਰ ਕੀਤਾ ਹੈ।
13ਇਹ ਇਸ ਲਈ ਸੀ ਕਿਉਂਕਿ ਤੁਸੀਂ ਲੇਵੀਆਂ ਨੇ ਪਹਿਲੀ ਵਾਰੀ ਸੰਦੂਕ ਨਾ ਚੁੱਕਿਆ ਇਸ ਲਈ ਯਾਹਵੇਹ ਸਾਡਾ ਪਰਮੇਸ਼ਵਰ ਸਾਡੇ ਉੱਤੇ ਕ੍ਰੋਧਿਤ ਹੋਇਆ, ਕਿਉਂਕਿ ਅਸੀਂ ਉਸ ਦੀ ਭਾਲ ਠਹਿਰਾਈ ਹੋਈ ਰੀਤੀ ਨਾਲ ਨਾ ਕੀਤੀ।”
14ਸੋ ਜਾਜਕਾਂ ਅਤੇ ਲੇਵੀਆਂ ਨੇ ਇਸਰਾਏਲ ਦੇ ਯਾਹਵੇਹ ਪਰਮੇਸ਼ਵਰ ਦੇ ਸੰਦੂਕ ਨੂੰ ਚੁੱਕਣ ਲਈ ਆਪਣੇ ਆਪ ਨੂੰ ਪਵਿੱਤਰ ਕੀਤਾ।
15ਅਤੇ ਲੇਵੀਆਂ ਨੇ ਪਰਮੇਸ਼ਵਰ ਦੇ ਸੰਦੂਕ ਨੂੰ ਆਪਣੇ ਮੋਢਿਆਂ ਉੱਤੇ ਚੋਬਾਂ ਨਾਲ ਚੁੱਕ ਲਿਆ ਜਿਵੇਂ ਮੋਸ਼ੇਹ ਨੇ ਯਾਹਵੇਹ ਦੇ ਬਚਨ ਦੇ ਅਨੁਸਾਰ ਹੁਕਮ ਦਿੱਤਾ ਸੀ।
16ਦਾਵੀਦ ਨੇ ਲੇਵੀਆਂ ਦੇ ਆਗੂਆਂ ਨੂੰ ਕਿਹਾ ਕਿ ਉਹ ਆਪਣੇ ਸਾਥੀ ਲੇਵੀਆਂ ਨੂੰ ਸੰਗੀਤਕਾਰ ਨਿਯੁਕਤ ਕਰਨ ਜੋ ਸੰਗੀਤਕ ਸਾਜ਼ਾਂ ਨਾਲ ਅਨੰਦਮਈ ਆਵਾਜ਼ ਵਜਾਉਂਦੇ ਹਨ ਅਰਥਾਤ ਰਬਾਬ ਅਤੇ ਝਾਂਜ।