19ਸੰਗੀਤਕਾਰ ਹੇਮਾਨ, ਆਸਾਫ਼ ਅਤੇ ਏਥਾਨ ਨੇ ਪਿੱਤਲ ਦੀਆਂ ਝਾਂਜਾਂ ਵਜਾਉਣੀਆਂ ਸਨ।
20ਜ਼ਕਰਯਾਹ, ਯਅਜ਼ੀਏਲ, ਸ਼ਮੀਰਾਮੋਥ, ਯਹੀਏਲ, ਉਨੀ, ਅਲੀਆਬ, ਮਾਸੇਯਾਹ ਅਤੇ ਬਨਾਯਾਹ ਨੇ ਅਲਾਮੋਥ,
21ਅਤੇ ਮੱਤੀਥਯਾਹ, ਅਲੀਫ਼ਲੇਹੂ, ਮਿਕਨਯਾਹ, ਓਬੇਦ-ਅਦੋਮ, ਯਈਏਲ ਅਤੇ ਅਜ਼ਜ਼ਯਾਹ ਨੇ ਰਬਾਬ ਵਜਾਉਣੀ ਸੀ, ਸ਼ਮੀਨੀਥ ਦੇ ਅਨੁਸਾਰ ਨਿਰਦੇਸ਼ਨ ਕਰਨਾ ਸੀ। ਇਹ ਉਸਦੀ ਜ਼ਿੰਮੇਵਾਰੀ ਸੀ ਕਿਉਂਕਿ ਉਹ ਇਸ ਵਿੱਚ ਹੁਨਰਮੰਦ ਸੀ।
22ਲੇਵੀਆਂ ਦਾ ਮੁੱਖੀ ਕਨਨਯਾਹ ਸਾਰੇ ਗੀਤਾਂ ਨੂੰ ਗਾਉਣਾ ਸਿਖਾਉਂਦਾ ਸੀ ਕਿਉਂ ਜੋ ਉਹ ਸੰਗੀਤ ਵਿੱਚ ਨਿਪੁੰਨ ਸੀ, ਇਸ ਲਈ ਉਹ ਨਿਰਦੇਸ਼ ਦਿੰਦਾ ਸੀ।
23ਬਰਕਯਾਹ ਅਤੇ ਅਲਕਾਨਾਹ ਸੰਦੂਕ ਦੇ ਦਰਬਾਨ ਹੋਣੇ ਸਨ।