24ਸ਼ਬਨਯਾਹ, ਯੋਸ਼ਾਫ਼ਾਟ, ਨਥਾਨੇਲ, ਅਮਾਸਈ, ਜ਼ਕਰਯਾਹ, ਬਨਾਯਾਹ ਅਤੇ ਅਲੀਅਜ਼ਰ ਜਾਜਕਾਂ ਨੇ ਪਰਮੇਸ਼ਵਰ ਦੇ ਸੰਦੂਕ ਦੇ ਅੱਗੇ ਤੁਰ੍ਹੀਆਂ ਵਜਾਉਣੀਆਂ ਸਨ। ਓਬੇਦ-ਅਦੋਮ ਤੇ ਯੇਹਯਾਹ ਵੀ ਸੰਦੂਕ ਦੇ ਦਰਬਾਨ ਸਨ।
25ਸੋ ਦਾਵੀਦ ਅਤੇ ਇਸਰਾਏਲ ਦੇ ਬਜ਼ੁਰਗ ਅਤੇ ਹਜ਼ਾਰਾਂ ਦੇ ਸਰਦਾਰ ਅਨੰਦ ਨਾਲ ਓਬੇਦ-ਅਦੋਮ ਦੇ ਘਰ ਵਿੱਚੋਂ ਯਾਹਵੇਹ ਦੇ ਨੇਮ ਦੇ ਸੰਦੂਕ ਨੂੰ ਲਿਆਉਣ ਲਈ ਗਏ।
26ਕਿਉਂਕਿ ਪਰਮੇਸ਼ਵਰ ਨੇ ਲੇਵੀਆਂ ਦੀ ਮਦਦ ਕੀਤੀ ਸੀ ਜੋ ਯਾਹਵੇਹ ਦੇ ਨੇਮ ਦੇ ਸੰਦੂਕ ਨੂੰ ਚੁੱਕ ਰਹੇ ਸਨ, ਸੱਤ ਬਲਦ ਅਤੇ ਸੱਤ ਭੇਡੂ ਚੜ੍ਹਾਏ ਗਏ ਸਨ।
27ਦਾਵੀਦ, ਸਾਰੇ ਲੇਵੀ ਜਿਹੜੇ ਸੰਦੂਕ ਨੂੰ ਚੁੱਕੀ ਲਈ ਜਾਂਦੇ ਸਨ, ਗਵੱਯਾ ਅਤੇ ਗਵੱਈਯਾਂ ਦੇ ਨਾਲ ਕਨਨਯਾਹ ਜਿਹੜਾ ਗਾਉਣ ਵਾਲਿਆਂ ਦਾ ਆਗੂ ਸੀ, ਸਭ ਨੇ ਕਤਾਨ ਦੇ ਚੋਲੇ ਪਹਿਨੇ ਹੋਏ ਸਨ, ਅਤੇ ਦਾਵੀਦ ਨੇ ਕਤਾਨ ਦਾ ਏਫ਼ੋਦ ਪਹਿਨਿਆ ਹੋਇਆ ਸੀ।
28ਸੋ ਸਾਰੇ ਇਸਰਾਏਲੀ ਯਾਹਵੇਹ ਦੇ ਨੇਮ ਦੇ ਸੰਦੂਕ ਨੂੰ ਜੈਕਾਰਿਆਂ ਨਾਲ, ਭੇਡੂਆਂ ਦੇ ਸਿੰਗਾਂ ਅਤੇ ਤੁਰ੍ਹੀਆਂ ਅਤੇ ਝਾਂਜਾਂ ਦੇ ਵਜਾਉਣ ਅਤੇ ਰਬਾਬ ਵਜਾਉਂਦੇ ਹੋਏ ਲਿਆਏ।