1 ਇਤਿਹਾਸ 15

ਦਾਵੀਦ, ਸਾਰੇ ਲੇਵੀ ਜਿਹੜੇ ਸੰਦੂਕ ਨੂੰ ਚੁੱਕੀ ਲਈ ਜਾਂਦੇ ਸਨ, ਗਵੱਯਾ ਅਤੇ ਗਵੱਈਯਾਂ ਦੇ ਨਾਲ ਕਨਨਯਾਹ ਜਿਹੜਾ ਗਾਉਣ ਵਾਲਿਆਂ ਦਾ ਆਗੂ ਸੀ, ਸਭ ਨੇ ਕਤਾਨ ਦੇ ਚੋਲੇ ਪਹਿਨੇ ਹੋਏ ਸਨ, ਅਤੇ ਦਾਵੀਦ ਨੇ ਕਤਾਨ ਦਾ ਏਫ਼ੋਦ ਪਹਿਨਿਆ ਹੋਇਆ ਸੀ।

1 Chronicles 15:27 (UKJV) And David was clothed with a robe of fine linen, and all the Levites that bare the ark, and the singers, and Chenaniah the master of the song with the singers: David also had upon him an ephod of linen.

25ਸੋ ਦਾਵੀਦ ਅਤੇ ਇਸਰਾਏਲ ਦੇ ਬਜ਼ੁਰਗ ਅਤੇ ਹਜ਼ਾਰਾਂ ਦੇ ਸਰਦਾਰ ਅਨੰਦ ਨਾਲ ਓਬੇਦ-ਅਦੋਮ ਦੇ ਘਰ ਵਿੱਚੋਂ ਯਾਹਵੇਹ ਦੇ ਨੇਮ ਦੇ ਸੰਦੂਕ ਨੂੰ ਲਿਆਉਣ ਲਈ ਗਏ।

26ਕਿਉਂਕਿ ਪਰਮੇਸ਼ਵਰ ਨੇ ਲੇਵੀਆਂ ਦੀ ਮਦਦ ਕੀਤੀ ਸੀ ਜੋ ਯਾਹਵੇਹ ਦੇ ਨੇਮ ਦੇ ਸੰਦੂਕ ਨੂੰ ਚੁੱਕ ਰਹੇ ਸਨ, ਸੱਤ ਬਲਦ ਅਤੇ ਸੱਤ ਭੇਡੂ ਚੜ੍ਹਾਏ ਗਏ ਸਨ।

27ਦਾਵੀਦ, ਸਾਰੇ ਲੇਵੀ ਜਿਹੜੇ ਸੰਦੂਕ ਨੂੰ ਚੁੱਕੀ ਲਈ ਜਾਂਦੇ ਸਨ, ਗਵੱਯਾ ਅਤੇ ਗਵੱਈਯਾਂ ਦੇ ਨਾਲ ਕਨਨਯਾਹ ਜਿਹੜਾ ਗਾਉਣ ਵਾਲਿਆਂ ਦਾ ਆਗੂ ਸੀ, ਸਭ ਨੇ ਕਤਾਨ ਦੇ ਚੋਲੇ ਪਹਿਨੇ ਹੋਏ ਸਨ, ਅਤੇ ਦਾਵੀਦ ਨੇ ਕਤਾਨ ਦਾ ਏਫ਼ੋਦ ਪਹਿਨਿਆ ਹੋਇਆ ਸੀ।

28ਸੋ ਸਾਰੇ ਇਸਰਾਏਲੀ ਯਾਹਵੇਹ ਦੇ ਨੇਮ ਦੇ ਸੰਦੂਕ ਨੂੰ ਜੈਕਾਰਿਆਂ ਨਾਲ, ਭੇਡੂਆਂ ਦੇ ਸਿੰਗਾਂ ਅਤੇ ਤੁਰ੍ਹੀਆਂ ਅਤੇ ਝਾਂਜਾਂ ਦੇ ਵਜਾਉਣ ਅਤੇ ਰਬਾਬ ਵਜਾਉਂਦੇ ਹੋਏ ਲਿਆਏ।

29ਜਦੋਂ ਯਾਹਵੇਹ ਦੇ ਨੇਮ ਦਾ ਸੰਦੂਕ ਦਾਵੀਦ ਦੇ ਸ਼ਹਿਰ ਵਿੱਚ ਦਾਖਲ ਹੋਇਆ, ਤਾਂ ਸ਼ਾਊਲ ਦੀ ਧੀ ਮੀਕਲ ਨੇ ਇੱਕ ਖਿੜਕੀ ਵਿੱਚੋਂ ਦੇਖਿਆ ਅਤੇ ਜਦੋਂ ਉਸਨੇ ਰਾਜਾ ਦਾਵੀਦ ਨੂੰ ਨੱਚਦੇ ਅਤੇ ਜਸ਼ਨ ਮਨਾਉਂਦੇ ਦੇਖਿਆ, ਤਾਂ ਉਸਨੇ ਆਪਣੇ ਦਿਲ ਵਿੱਚ ਉਸਨੂੰ ਤੁੱਛ ਜਾਣਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.