27ਦਾਵੀਦ, ਸਾਰੇ ਲੇਵੀ ਜਿਹੜੇ ਸੰਦੂਕ ਨੂੰ ਚੁੱਕੀ ਲਈ ਜਾਂਦੇ ਸਨ, ਗਵੱਯਾ ਅਤੇ ਗਵੱਈਯਾਂ ਦੇ ਨਾਲ ਕਨਨਯਾਹ ਜਿਹੜਾ ਗਾਉਣ ਵਾਲਿਆਂ ਦਾ ਆਗੂ ਸੀ, ਸਭ ਨੇ ਕਤਾਨ ਦੇ ਚੋਲੇ ਪਹਿਨੇ ਹੋਏ ਸਨ, ਅਤੇ ਦਾਵੀਦ ਨੇ ਕਤਾਨ ਦਾ ਏਫ਼ੋਦ ਪਹਿਨਿਆ ਹੋਇਆ ਸੀ।
28ਸੋ ਸਾਰੇ ਇਸਰਾਏਲੀ ਯਾਹਵੇਹ ਦੇ ਨੇਮ ਦੇ ਸੰਦੂਕ ਨੂੰ ਜੈਕਾਰਿਆਂ ਨਾਲ, ਭੇਡੂਆਂ ਦੇ ਸਿੰਗਾਂ ਅਤੇ ਤੁਰ੍ਹੀਆਂ ਅਤੇ ਝਾਂਜਾਂ ਦੇ ਵਜਾਉਣ ਅਤੇ ਰਬਾਬ ਵਜਾਉਂਦੇ ਹੋਏ ਲਿਆਏ।
29ਜਦੋਂ ਯਾਹਵੇਹ ਦੇ ਨੇਮ ਦਾ ਸੰਦੂਕ ਦਾਵੀਦ ਦੇ ਸ਼ਹਿਰ ਵਿੱਚ ਦਾਖਲ ਹੋਇਆ, ਤਾਂ ਸ਼ਾਊਲ ਦੀ ਧੀ ਮੀਕਲ ਨੇ ਇੱਕ ਖਿੜਕੀ ਵਿੱਚੋਂ ਦੇਖਿਆ ਅਤੇ ਜਦੋਂ ਉਸਨੇ ਰਾਜਾ ਦਾਵੀਦ ਨੂੰ ਨੱਚਦੇ ਅਤੇ ਜਸ਼ਨ ਮਨਾਉਂਦੇ ਦੇਖਿਆ, ਤਾਂ ਉਸਨੇ ਆਪਣੇ ਦਿਲ ਵਿੱਚ ਉਸਨੂੰ ਤੁੱਛ ਜਾਣਿਆ।