1 ਇਤਿਹਾਸ 16

ਦਾਵੀਦ ਨੇ ਹੋਮ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾਉਣ ਤੋਂ ਬਾਅਦ, ਉਸ ਨੇ ਲੋਕਾਂ ਨੂੰ ਯਾਹਵੇਹ ਦੇ ਨਾਮ ਉੱਤੇ ਅਸੀਸ ਦਿੱਤੀ।

1 Chronicles 16:2 (UKJV) And when David had made an end of offering the burnt offerings and the peace offerings, he blessed the people in the name of the LORD.

1ਉਹ ਪਰਮੇਸ਼ਵਰ ਦੇ ਸੰਦੂਕ ਨੂੰ ਲਿਆਏ ਅਤੇ ਉਸ ਤੰਬੂ ਦੇ ਅੰਦਰ ਰੱਖਿਆ ਜੋ ਦਾਵੀਦ ਨੇ ਉਸ ਲਈ ਖੜਾ ਕੀਤਾ ਸੀ ਅਤੇ ਪਰਮੇਸ਼ਵਰ ਦੇ ਅੱਗੇ ਹੋਮ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾਈਆਂ।

2ਦਾਵੀਦ ਨੇ ਹੋਮ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾਉਣ ਤੋਂ ਬਾਅਦ, ਉਸ ਨੇ ਲੋਕਾਂ ਨੂੰ ਯਾਹਵੇਹ ਦੇ ਨਾਮ ਉੱਤੇ ਅਸੀਸ ਦਿੱਤੀ।

3ਤਦ ਉਸਨੇ ਹਰੇਕ ਇਸਰਾਏਲੀ ਆਦਮੀ ਅਤੇ ਔਰਤਾਂ ਨੂੰ ਇੱਕ-ਇੱਕ ਰੋਟੀ, ਇੱਕ-ਇੱਕ ਖਜ਼ੂਰ ਅਤੇ ਦਾਖ ਦੀ ਟਿੱਕੀ ਦਿੱਤੀ।

4ਉਸ ਨੇ ਕੁਝ ਲੇਵੀਆਂ ਨੂੰ ਯਾਹਵੇਹ ਦੇ ਸੰਦੂਕ ਦੇ ਅੱਗੇ ਸੇਵਾ ਕਰਨ ਲਈ, ਇਸਰਾਏਲ ਦੇ ਯਾਹਵੇਹ ਪਰਮੇਸ਼ਵਰ ਦੀ ਵਡਿਆਈ, ਧੰਨਵਾਦ ਅਤੇ ਉਸਤਤ ਕਰਨ ਲਈ ਨਿਯੁਕਤ ਕੀਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.