22“ਮੇਰੇ ਮਸਹ ਕੀਤੇ ਹੋਏ ਲੋਕਾਂ ਨੂੰ ਨਾ ਛੂਹੋ, ਮੇਰੇ ਨਬੀਆਂ ਨੂੰ ਕੋਈ ਨੁਕਸਾਨ ਨਾ ਪਹੁੰਚਾਓ।”
23ਯਾਹਵੇਹ ਲਈ ਗਾਓ, ਸਾਰੀ ਧਰਤੀ ਹਰ ਦਿਨ ਉਸ ਦੀ ਮੁਕਤੀ ਦਾ ਪ੍ਰਚਾਰ ਕਰੋ।
24ਕੌਮਾਂ ਵਿੱਚ ਉਸ ਦੀ ਮਹਿਮਾ, ਅਤੇ ਸਾਰੀਆਂ ਕੌਮਾਂ ਵਿੱਚ ਉਸ ਦੇ ਅਚਰਜ ਕੰਮਾਂ ਦਾ ਪਰਚਾਰ ਕਰੋ।
25ਕਿਉਂਕਿ ਯਾਹਵੇਹ ਮਹਾਨ ਅਤੇ ਉਸਤਤ ਦੇ ਯੋਗ ਹੈ, ਉਹ ਸਾਰੇ ਦੇਵਤਿਆਂ ਨਾਲੋਂ ਭੈਅਦਾਇਕ ਹੈ।
26ਕਿਉਂਕਿ ਕੌਮਾਂ ਦੇ ਸਾਰੇ ਦੇਵਤੇ ਮੂਰਤੀਆਂ ਹਨ, ਪਰ ਯਾਹਵੇਹ ਨੇ ਅਕਾਸ਼ ਬਣਾਏ ਹਨ।