24ਕੌਮਾਂ ਵਿੱਚ ਉਸ ਦੀ ਮਹਿਮਾ, ਅਤੇ ਸਾਰੀਆਂ ਕੌਮਾਂ ਵਿੱਚ ਉਸ ਦੇ ਅਚਰਜ ਕੰਮਾਂ ਦਾ ਪਰਚਾਰ ਕਰੋ।
25ਕਿਉਂਕਿ ਯਾਹਵੇਹ ਮਹਾਨ ਅਤੇ ਉਸਤਤ ਦੇ ਯੋਗ ਹੈ, ਉਹ ਸਾਰੇ ਦੇਵਤਿਆਂ ਨਾਲੋਂ ਭੈਅਦਾਇਕ ਹੈ।
26ਕਿਉਂਕਿ ਕੌਮਾਂ ਦੇ ਸਾਰੇ ਦੇਵਤੇ ਮੂਰਤੀਆਂ ਹਨ, ਪਰ ਯਾਹਵੇਹ ਨੇ ਅਕਾਸ਼ ਬਣਾਏ ਹਨ।
27ਸ਼ਾਨ ਅਤੇ ਪਰਤਾਪ ਉਹ ਦੇ ਅੱਗੇ ਹੈ, ਸਮਰੱਥਾ ਅਤੇ ਅਨੰਦ ਉਸ ਦੇ ਸਥਾਨ ਵਿੱਚ ਹਨ।
28ਹੇ ਕੌਮਾਂ ਦੇ ਸਾਰੇ ਘਰਾਣੇ, ਯਾਹਵੇਹ ਨੂੰ ਮੰਨੋ, ਯਾਹਵੇਹ ਦੀ ਮਹਿਮਾ ਅਤੇ ਤਾਕਤ ਦਾ ਧੰਨਵਾਦ ਕਰੋ।