1 ਇਤਿਹਾਸ 16

ਯਾਹਵੇਹ ਦੀ ਉਸਤਤ ਕਰੋ, ਉਸਦੇ ਨਾਮ ਨੂੰ ਪੁਕਾਰੋ, ਉਸ ਦੁਆਰਾ ਕੀਤੇ ਕੰਮਾਂ ਦੀ ਸਾਰੇ ਲੋਕਾਂ ਦੇ ਸਾਹਮਣੇ ਘੋਸ਼ਣਾ ਕਰੋ।

1 Chronicles 16:8 (UKJV) Give thanks unto the LORD, call upon his name, make known his deeds among the people.

6ਬਨਾਯਾਹ ਅਤੇ ਯਹਜ਼ੀਏਲ ਜਾਜਕਾਂ ਨੇ ਪਰਮੇਸ਼ਵਰ ਦੇ ਨੇਮ ਦੇ ਸੰਦੂਕ ਦੇ ਅੱਗੇ ਨਿਯਮਿਤ ਤੌਰ ਉੱਤੇ ਤੁਰ੍ਹੀਆਂ ਵਜਾਉਣੀਆਂ ਸਨ।

7ਉਸ ਦਿਨ ਦਾਵੀਦ ਨੇ ਸਭ ਤੋਂ ਪਹਿਲਾਂ ਆਸਾਫ਼ ਅਤੇ ਉਸਦੇ ਸਾਥੀਆਂ ਨੂੰ ਇਸ ਤਰੀਕੇ ਨਾਲ ਯਾਹਵੇਹ ਦੀ ਉਸਤਤ ਕਰਨ ਲਈ ਨਿਯੁਕਤ ਕੀਤਾ:

8ਯਾਹਵੇਹ ਦੀ ਉਸਤਤ ਕਰੋ, ਉਸਦੇ ਨਾਮ ਨੂੰ ਪੁਕਾਰੋ, ਉਸ ਦੁਆਰਾ ਕੀਤੇ ਕੰਮਾਂ ਦੀ ਸਾਰੇ ਲੋਕਾਂ ਦੇ ਸਾਹਮਣੇ ਘੋਸ਼ਣਾ ਕਰੋ।

9ਉਸ ਲਈ ਗਾਓ, ਉਸ ਦੀ ਉਸਤਤ ਵਿੱਚ ਗਾਓ, ਉਸਦੇ ਸਾਰੇ ਸ਼ਾਨਦਾਰ ਕੰਮਾਂ ਦਾ ਵਰਣਨ ਕਰੋ।

10ਉਸ ਦੇ ਪਵਿੱਤਰ ਨਾਮ ਉੱਤੇ ਮਾਣ ਕਰੋ, ਯਾਹਵੇਹ ਨੂੰ ਭਾਲਣ ਵਾਲਿਆਂ ਦੇ ਦਿਲ ਆਨੰਦ ਹੋਣ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.