7ਉਸ ਦਿਨ ਦਾਵੀਦ ਨੇ ਸਭ ਤੋਂ ਪਹਿਲਾਂ ਆਸਾਫ਼ ਅਤੇ ਉਸਦੇ ਸਾਥੀਆਂ ਨੂੰ ਇਸ ਤਰੀਕੇ ਨਾਲ ਯਾਹਵੇਹ ਦੀ ਉਸਤਤ ਕਰਨ ਲਈ ਨਿਯੁਕਤ ਕੀਤਾ:
8ਯਾਹਵੇਹ ਦੀ ਉਸਤਤ ਕਰੋ, ਉਸਦੇ ਨਾਮ ਨੂੰ ਪੁਕਾਰੋ, ਉਸ ਦੁਆਰਾ ਕੀਤੇ ਕੰਮਾਂ ਦੀ ਸਾਰੇ ਲੋਕਾਂ ਦੇ ਸਾਹਮਣੇ ਘੋਸ਼ਣਾ ਕਰੋ।
9ਉਸ ਲਈ ਗਾਓ, ਉਸ ਦੀ ਉਸਤਤ ਵਿੱਚ ਗਾਓ, ਉਸਦੇ ਸਾਰੇ ਸ਼ਾਨਦਾਰ ਕੰਮਾਂ ਦਾ ਵਰਣਨ ਕਰੋ।
10ਉਸ ਦੇ ਪਵਿੱਤਰ ਨਾਮ ਉੱਤੇ ਮਾਣ ਕਰੋ, ਯਾਹਵੇਹ ਨੂੰ ਭਾਲਣ ਵਾਲਿਆਂ ਦੇ ਦਿਲ ਆਨੰਦ ਹੋਣ।
11ਯਾਹਵੇਹ ਤੇ ਉਹ ਦੇ ਸਮਰੱਥ ਦੀ ਭਾਲ ਕਰੋ, ਹਮੇਸ਼ਾ ਉਸ ਦੇ ਦਰਸ਼ਨਾਂ ਨੂੰ ਲੋਚੋ।