1 ਇਤਿਹਾਸ 17

ਅਤੇ ਜਿਵੇਂ ਕਿ ਤੇਰੀ ਨਿਗਾਹ ਵਿੱਚ ਇਹ ਕਾਫ਼ੀ ਨਹੀਂ ਸੀ, ਹੇ ਮੇਰੇ ਪਰਮੇਸ਼ਵਰ, ਤੂੰ ਆਪਣੇ ਸੇਵਕ ਦੇ ਘਰ ਦੇ ਭਵਿੱਖ ਬਾਰੇ ਗੱਲ ਕੀਤੀ ਹੈ। ਤੂੰ, ਯਾਹਵੇਹ ਪਰਮੇਸ਼ਵਰ, ਮੈਨੂੰ ਇਸ ਤਰ੍ਹਾਂ ਦੇਖਿਆ ਹੈ ਜਿਵੇਂ ਮੈਂ ਮਨੁੱਖਾਂ ਵਿੱਚੋਂ ਸਭ ਤੋਂ ਉੱਚਾ ਹਾਂ।

1 Chronicles 17:17 (UKJV) And yet this was a small thing in yours eyes, O God; for you have also spoken of your servant's house for a great while to come, and have regarded me according to the estate of a man of high degree, O LORD God.

15ਨਾਥਾਨ ਨੇ ਇਨ੍ਹਾਂ ਸਾਰੀਆਂ ਗੱਲਾਂ ਅਤੇ ਇਸ ਦਰਸ਼ਣ ਦੇ ਅਨੁਸਾਰ ਦਾਵੀਦ ਨੂੰ ਦੱਸ ਦਿੱਤਾ।

16ਤਦ ਰਾਜਾ ਦਾਵੀਦ ਅੰਦਰ ਗਿਆ ਅਤੇ ਯਾਹਵੇਹ ਦੇ ਸਾਹਮਣੇ ਬੈਠ ਗਿਆ ਅਤੇ ਉਸ ਨੇ ਕਿਹਾ: “ਹੇ ਯਾਹਵੇਹ ਪਰਮੇਸ਼ਵਰ, ਮੈਂ ਕੌਣ ਹਾਂ ਅਤੇ ਮੇਰਾ ਪਰਿਵਾਰ ਕੀ ਹੈ? ਕਿ ਤੂੰ ਮੈਨੂੰ ਇੱਥੋਂ ਤੱਕ ਲੈ ਆਇਆ ਹੈ?

17ਅਤੇ ਜਿਵੇਂ ਕਿ ਤੇਰੀ ਨਿਗਾਹ ਵਿੱਚ ਇਹ ਕਾਫ਼ੀ ਨਹੀਂ ਸੀ, ਹੇ ਮੇਰੇ ਪਰਮੇਸ਼ਵਰ, ਤੂੰ ਆਪਣੇ ਸੇਵਕ ਦੇ ਘਰ ਦੇ ਭਵਿੱਖ ਬਾਰੇ ਗੱਲ ਕੀਤੀ ਹੈ। ਤੂੰ, ਯਾਹਵੇਹ ਪਰਮੇਸ਼ਵਰ, ਮੈਨੂੰ ਇਸ ਤਰ੍ਹਾਂ ਦੇਖਿਆ ਹੈ ਜਿਵੇਂ ਮੈਂ ਮਨੁੱਖਾਂ ਵਿੱਚੋਂ ਸਭ ਤੋਂ ਉੱਚਾ ਹਾਂ।

18“ਆਪਣੇ ਸੇਵਕ ਦਾ ਆਦਰ ਕਰਨ ਲਈ ਦਾਵੀਦ ਤੁਹਾਨੂੰ ਹੋਰ ਕੀ ਕਹਿ ਸਕਦਾ ਹੈ? ਕਿਉਂਕਿ ਤੁਸੀਂ ਆਪਣੇ ਸੇਵਕ ਨੂੰ ਜਾਣਦੇ ਹੋ,

19ਯਾਹਵੇਹ ਆਪਣੇ ਸੇਵਕ ਦੀ ਖ਼ਾਤਰ ਅਤੇ ਆਪਣੀ ਮਰਜ਼ੀ ਦੇ ਅਨੁਸਾਰ, ਤੂੰ ਇਹ ਮਹਾਨ ਕੰਮ ਕੀਤਾ ਹੈ ਅਤੇ ਇਹ ਸਾਰੇ ਮਹਾਨ ਵਾਅਦੇ ਕੀਤੇ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.