5ਜਿਸ ਦਿਨ ਤੋਂ ਮੈਂ ਇਸਰਾਏਲ ਨੂੰ ਮਿਸਰ ਵਿੱਚੋਂ ਕੱਢ ਲਿਆਇਆ, ਮੈਂ ਅੱਜ ਤੱਕ ਕਿਸੇ ਘਰ ਵਿੱਚ ਨਹੀਂ ਰਿਹਾ। ਮੈਂ ਇੱਕ ਤੰਬੂ ਵਾਲੀ ਥਾਂ ਤੋਂ ਦੂਜੀ ਥਾਂ ਤੇ, ਇੱਕ ਨਿਵਾਸ ਸਥਾਨ ਤੋਂ ਦੂਜੀ ਥਾਂ ਤੇ ਗਿਆ ਹਾਂ।
6ਅਤੇ ਮੈਂ ਸਾਰੇ ਇਸਰਾਏਲੀਆਂ ਦੇ ਨਾਲ ਜਿੱਥੇ ਕਿਤੇ ਵੀ ਫਿਰਦਾ ਰਿਹਾ ਹਾਂ, ਤਾਂ ਕੀ ਮੈਂ ਕਦੇ ਉਨ੍ਹਾਂ ਦੇ ਕਿਸੇ ਚਰਵਾਹੇ ਨੂੰ ਜਿਨ੍ਹਾਂ ਨੂੰ ਮੈਂ ਆਪਣੀ ਪਰਜਾ ਦੀ ਚਰਵਾਹੀ ਕਰਨ ਦਾ ਹੁਕਮ ਦਿੱਤਾ ਸੀ ਅਤੇ ਆਖਿਆ ਹੋਵੇ, “ਕਿ ਤੁਸੀਂ ਮੇਰੇ ਲਈ ਦਿਆਰ ਦਾ ਭਵਨ ਕਿਉਂ ਨਹੀਂ ਬਣਾਇਆ?” ’
7“ਹੁਣ, ਮੇਰੇ ਸੇਵਕ ਦਾਵੀਦ ਨੂੰ ਆਖ, ‘ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ ਕਿ ਮੈਂ ਤੈਨੂੰ ਉਸ ਸਥਾਨ ਵਿੱਚੋਂ ਕੱਢ ਕੇ ਜਿੱਥੇ ਤੂੰ ਇੱਜੜਾਂ ਦੀ ਦੇਖਭਾਲ ਕਰਦਾ ਸੀ ਲਿਆਇਆ ਅਤੇ ਤੈਨੂੰ ਆਪਣੀ ਪਰਜਾ ਇਸਰਾਏਲ ਦਾ ਹਾਕਮ ਨਿਯੁਕਤ ਕੀਤਾ।
8ਜਿੱਥੇ ਕਿਤੇ ਵੀ ਤੂੰ ਗਿਆ ਹੈ ਮੈਂ ਤੇਰੇ ਨਾਲ ਰਿਹਾ ਹਾਂ ਅਤੇ ਮੈਂ ਤੇਰੇ ਸਾਰੇ ਵੈਰੀਆਂ ਨੂੰ ਤੇਰੇ ਅੱਗੋਂ ਮਿਟਾ ਦਿੱਤਾ। ਹੁਣ ਮੈਂ ਤੇਰਾ ਨਾਮ ਧਰਤੀ ਦੇ ਮਹਾਨ ਮਨੁੱਖਾਂ ਦੇ ਨਾਵਾਂ ਵਰਗਾ ਬਣਾਵਾਂਗਾ।
9ਅਤੇ ਮੈਂ ਆਪਣੇ ਲੋਕ ਇਸਰਾਏਲ ਲਈ ਇੱਕ ਜਗ੍ਹਾ ਠਹਿਰਾਵਾਂਗਾ ਅਤੇ ਉਹਨਾਂ ਨੂੰ ਸਥਿਰ ਕਰਾਂਗਾ ਤਾਂ ਜੋ ਉਹਨਾਂ ਦਾ ਆਪਣਾ ਘਰ ਹੋਵੇ ਅਤੇ ਉਹਨਾਂ ਨੂੰ ਕੋਈ ਪਰੇਸ਼ਾਨੀ ਨਾ ਹੋਵੇ। ਦੁਸ਼ਟ ਲੋਕ ਹੁਣ ਉਹਨਾਂ ਉੱਤੇ ਜ਼ੁਲਮ ਨਹੀਂ ਕਰਨਗੇ, ਜਿਵੇਂ ਉਹਨਾਂ ਨੇ ਸ਼ੁਰੂ ਵਿੱਚ ਕੀਤਾ ਸੀ