1 ਇਤਿਹਾਸ 17

ਅਤੇ ਮੈਂ ਆਪਣੇ ਲੋਕ ਇਸਰਾਏਲ ਲਈ ਇੱਕ ਜਗ੍ਹਾ ਠਹਿਰਾਵਾਂਗਾ ਅਤੇ ਉਹਨਾਂ ਨੂੰ ਸਥਿਰ ਕਰਾਂਗਾ ਤਾਂ ਜੋ ਉਹਨਾਂ ਦਾ ਆਪਣਾ ਘਰ ਹੋਵੇ ਅਤੇ ਉਹਨਾਂ ਨੂੰ ਕੋਈ ਪਰੇਸ਼ਾਨੀ ਨਾ ਹੋਵੇ। ਦੁਸ਼ਟ ਲੋਕ ਹੁਣ ਉਹਨਾਂ ਉੱਤੇ ਜ਼ੁਲਮ ਨਹੀਂ ਕਰਨਗੇ, ਜਿਵੇਂ ਉਹਨਾਂ ਨੇ ਸ਼ੁਰੂ ਵਿੱਚ ਕੀਤਾ ਸੀ

1 Chronicles 17:9 (UKJV) Also I will ordain a place for my people Israel, and will plant them, and they shall dwell in their place, and shall be moved no more; neither shall the children of wickedness waste them any more, as at the beginning,

7“ਹੁਣ, ਮੇਰੇ ਸੇਵਕ ਦਾਵੀਦ ਨੂੰ ਆਖ, ‘ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ ਕਿ ਮੈਂ ਤੈਨੂੰ ਉਸ ਸਥਾਨ ਵਿੱਚੋਂ ਕੱਢ ਕੇ ਜਿੱਥੇ ਤੂੰ ਇੱਜੜਾਂ ਦੀ ਦੇਖਭਾਲ ਕਰਦਾ ਸੀ ਲਿਆਇਆ ਅਤੇ ਤੈਨੂੰ ਆਪਣੀ ਪਰਜਾ ਇਸਰਾਏਲ ਦਾ ਹਾਕਮ ਨਿਯੁਕਤ ਕੀਤਾ।

8ਜਿੱਥੇ ਕਿਤੇ ਵੀ ਤੂੰ ਗਿਆ ਹੈ ਮੈਂ ਤੇਰੇ ਨਾਲ ਰਿਹਾ ਹਾਂ ਅਤੇ ਮੈਂ ਤੇਰੇ ਸਾਰੇ ਵੈਰੀਆਂ ਨੂੰ ਤੇਰੇ ਅੱਗੋਂ ਮਿਟਾ ਦਿੱਤਾ। ਹੁਣ ਮੈਂ ਤੇਰਾ ਨਾਮ ਧਰਤੀ ਦੇ ਮਹਾਨ ਮਨੁੱਖਾਂ ਦੇ ਨਾਵਾਂ ਵਰਗਾ ਬਣਾਵਾਂਗਾ।

9ਅਤੇ ਮੈਂ ਆਪਣੇ ਲੋਕ ਇਸਰਾਏਲ ਲਈ ਇੱਕ ਜਗ੍ਹਾ ਠਹਿਰਾਵਾਂਗਾ ਅਤੇ ਉਹਨਾਂ ਨੂੰ ਸਥਿਰ ਕਰਾਂਗਾ ਤਾਂ ਜੋ ਉਹਨਾਂ ਦਾ ਆਪਣਾ ਘਰ ਹੋਵੇ ਅਤੇ ਉਹਨਾਂ ਨੂੰ ਕੋਈ ਪਰੇਸ਼ਾਨੀ ਨਾ ਹੋਵੇ। ਦੁਸ਼ਟ ਲੋਕ ਹੁਣ ਉਹਨਾਂ ਉੱਤੇ ਜ਼ੁਲਮ ਨਹੀਂ ਕਰਨਗੇ, ਜਿਵੇਂ ਉਹਨਾਂ ਨੇ ਸ਼ੁਰੂ ਵਿੱਚ ਕੀਤਾ ਸੀ

10ਅਤੇ ਜਦੋਂ ਤੋਂ ਮੈਂ ਆਪਣੀ ਪਰਜਾ ਇਸਰਾਏਲ ਉੱਤੇ ਆਗੂ ਨਿਯੁਕਤ ਕੀਤਾ ਹੈ ਉਦੋਂ ਤੋਂ ਹੀ ਕਰਦੇ ਆਏ ਹਨ। ਮੈਂ ਤੇਰੇ ਸਾਰੇ ਦੁਸ਼ਮਣਾਂ ਨੂੰ ਵੀ ਕਾਬੂ ਕਰ ਦਿਆਂਗਾ। “ ‘ਮੈਂ ਤੈਨੂੰ ਆਖਦਾ ਹਾਂ, ਜੋ ਯਾਹਵੇਹ ਤੇਰੇ ਲਈ ਇੱਕ ਘਰ ਬਣਾਵੇਗਾ।

11ਜਦੋਂ ਤੇਰੇ ਦਿਨ ਪੂਰੇ ਹੋ ਜਾਣਗੇ ਅਤੇ ਤੂੰ ਆਪਣੇ ਪੁਰਖਿਆਂ ਕੋਲ ਚਲਾ ਜਾਵੇਗਾ, ਮੈਂ ਤੇਰੇ ਉੱਤਰਾਧਿਕਾਰੀ ਲਈ ਤੇਰੀ ਸੰਤਾਨ ਨੂੰ ਉਭਾਰਾਂਗਾ। ਤੇਰੇ ਆਪਣੇ ਪੁੱਤਰਾਂ ਵਿੱਚੋਂ ਇੱਕ, ਅਤੇ ਮੈਂ ਉਸਦਾ ਰਾਜ ਸਥਾਪਿਤ ਕਰਾਂਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.