1ਕੁਝ ਸਮੇਂ ਦੇ ਬਾਅਦ, ਦਾਵੀਦ ਨੇ ਫ਼ਲਿਸਤੀਆਂ ਨੂੰ ਹਰਾਇਆ ਅਤੇ ਉਨ੍ਹਾਂ ਨੂੰ ਆਪਣੇ ਅਧੀਨ ਕਰ ਲਿਆ ਅਤੇ ਗਾਥ ਅਤੇ ਉਸ ਦੇ ਆਸ-ਪਾਸ ਦੇ ਪਿੰਡਾਂ ਨੂੰ ਫ਼ਲਿਸਤੀਆਂ ਦੇ ਕੋਲੋ ਖੋਹ ਲਿਆ।
2ਦਾਵੀਦ ਨੇ ਮੋਆਬੀਆਂ ਨੂੰ ਵੀ ਹਰਾਇਆ ਅਤੇ ਉਹ ਉਸ ਦੇ ਅਧੀਨ ਹੋ ਗਏ ਅਤੇ ਉਸ ਲਈ ਨਜ਼ਰਾਨੇ ਲਿਆਉਣ ਲੱਗੇ।
3ਇਸ ਤੋਂ ਇਲਾਵਾ, ਦਾਵੀਦ ਨੇ ਜ਼ੋਬਾਹ ਦੇ ਰਾਜੇ ਹਾਦੇਦੇਜ਼ਰ ਨੂੰ ਵੀ ਹਮਾਥ ਦੇ ਨੇੜੇ ਹਰਾ ਦਿੱਤਾ, ਜਦੋਂ ਉਹ ਫ਼ਰਾਤ ਦਰਿਆ ਉੱਤੇ ਆਪਣੀ ਯਾਦਗਾਰ ਬਣਾਉਣ ਲਈ ਗਿਆ ਸੀ।
4ਦਾਵੀਦ ਨੇ ਉਸ ਦੇ ਇੱਕ ਹਜ਼ਾਰ ਰੱਥ, ਸੱਤ ਹਜ਼ਾਰ ਸਵਾਰ ਅਤੇ ਵੀਹ ਹਜ਼ਾਰ ਪੈਦਲ ਸਿਪਾਹੀਆਂ ਨੂੰ ਫੜ ਲਿਆ। ਉਸ ਨੇ ਰਥਾਂ ਦੇ ਸੌ ਘੋੜਿਆਂ ਨੂੰ ਛੱਡ ਕੇ ਬਾਕੀ ਸਾਰੇ ਘੋੜਿਆਂ ਦੇ ਪੱਟਾਂ ਦੀਆਂ ਨਾੜਾਂ ਨੂੰ ਵੱਢ ਕੇ ਉਹਨਾਂ ਨੂੰ ਲੰਗੜੇ ਕਰ ਦਿੱਤਾ।