1 ਇਤਿਹਾਸ 19

ਯੋਆਬ ਨੇ ਵੇਖਿਆ ਕਿ ਉਸ ਦੇ ਅੱਗੇ ਅਤੇ ਪਿੱਛੇ ਲੜਾਈ ਦੀਆਂ ਕਤਾਰਾਂ ਸਨ। ਇਸ ਲਈ ਉਸਨੇ ਇਸਰਾਏਲ ਵਿੱਚ ਸਭ ਤੋਂ ਵਧੀਆ ਸੂਰਮਿਆਂ ਨੂੰ ਚੁਣਿਆ ਅਤੇ ਅਰਾਮੀਆਂ ਦੇ ਵਿਰੁੱਧ ਕਤਾਰਾਂ ਬੰਨ੍ਹੀਆਂ।

1 Chronicles 19:10 (UKJV) Now when Joab saw that the battle was set against him before and behind, he chose out of all the choice of Israel, and put them in array against the Syrians.

8ਇਹ ਸੁਣ ਕੇ ਦਾਵੀਦ ਨੇ ਯੋਆਬ ਅਤੇ ਸੂਰਮਿਆਂ ਦੀ ਸਾਰੀ ਸੈਨਾਂ ਨੂੰ ਬਾਹਰ ਭੇਜ ਦਿੱਤਾ।

9ਅੰਮੋਨੀ ਬਾਹਰ ਆਏ ਅਤੇ ਆਪਣੇ ਸ਼ਹਿਰ ਦੇ ਫਾਟਕ ਦੇ ਦਰਵਾਜ਼ੇ ਉੱਤੇ ਲੜਾਈ ਦੇ ਰੂਪ ਵਿੱਚ ਤਿਆਰ ਹੋ ਗਏ, ਜਦੋਂ ਕਿ ਰਾਜੇ ਜਿਹੜੇ ਆਏ ਸਨ ਅਲੱਗ ਮੈਦਾਨ ਵਿੱਚ ਸਨ।

10ਯੋਆਬ ਨੇ ਵੇਖਿਆ ਕਿ ਉਸ ਦੇ ਅੱਗੇ ਅਤੇ ਪਿੱਛੇ ਲੜਾਈ ਦੀਆਂ ਕਤਾਰਾਂ ਸਨ। ਇਸ ਲਈ ਉਸਨੇ ਇਸਰਾਏਲ ਵਿੱਚ ਸਭ ਤੋਂ ਵਧੀਆ ਸੂਰਮਿਆਂ ਨੂੰ ਚੁਣਿਆ ਅਤੇ ਅਰਾਮੀਆਂ ਦੇ ਵਿਰੁੱਧ ਕਤਾਰਾਂ ਬੰਨ੍ਹੀਆਂ।

11ਉਸ ਨੇ ਬਾਕੀ ਦੇ ਮਨੁੱਖਾਂ ਨੂੰ ਆਪਣੇ ਭਰਾ ਅਬੀਸ਼ਾਈ ਦੇ ਅਧੀਨ ਕਰ ਦਿੱਤਾ ਅਤੇ ਉਨ੍ਹਾਂ ਨੇ ਅੰਮੋਨੀਆਂ ਦੇ ਵਿਰੁੱਧ ਕਤਾਰ ਬੰਨ੍ਹੀ।

12ਯੋਆਬ ਨੇ ਆਖਿਆ, “ਜੇਕਰ ਅਰਾਮੀ ਮੇਰੇ ਉੱਤੇ ਪਰਬਲ ਹੋਣ ਤਾਂ ਤੂੰ ਮੈਨੂੰ ਬਚਾਉਣ ਲਈ ਆਵੀ। ਪਰ ਜੇਕਰ ਅੰਮੋਨੀ ਤੁਹਾਡੇ ਉੱਤੇ ਪਰਬਲ ਹੋਣ, ਤਾਂ ਮੈਂ ਤੁਹਾਨੂੰ ਬਚਾਵਾਂਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.