10ਯੋਆਬ ਨੇ ਵੇਖਿਆ ਕਿ ਉਸ ਦੇ ਅੱਗੇ ਅਤੇ ਪਿੱਛੇ ਲੜਾਈ ਦੀਆਂ ਕਤਾਰਾਂ ਸਨ। ਇਸ ਲਈ ਉਸਨੇ ਇਸਰਾਏਲ ਵਿੱਚ ਸਭ ਤੋਂ ਵਧੀਆ ਸੂਰਮਿਆਂ ਨੂੰ ਚੁਣਿਆ ਅਤੇ ਅਰਾਮੀਆਂ ਦੇ ਵਿਰੁੱਧ ਕਤਾਰਾਂ ਬੰਨ੍ਹੀਆਂ।
11ਉਸ ਨੇ ਬਾਕੀ ਦੇ ਮਨੁੱਖਾਂ ਨੂੰ ਆਪਣੇ ਭਰਾ ਅਬੀਸ਼ਾਈ ਦੇ ਅਧੀਨ ਕਰ ਦਿੱਤਾ ਅਤੇ ਉਨ੍ਹਾਂ ਨੇ ਅੰਮੋਨੀਆਂ ਦੇ ਵਿਰੁੱਧ ਕਤਾਰ ਬੰਨ੍ਹੀ।
12ਯੋਆਬ ਨੇ ਆਖਿਆ, “ਜੇਕਰ ਅਰਾਮੀ ਮੇਰੇ ਉੱਤੇ ਪਰਬਲ ਹੋਣ ਤਾਂ ਤੂੰ ਮੈਨੂੰ ਬਚਾਉਣ ਲਈ ਆਵੀ। ਪਰ ਜੇਕਰ ਅੰਮੋਨੀ ਤੁਹਾਡੇ ਉੱਤੇ ਪਰਬਲ ਹੋਣ, ਤਾਂ ਮੈਂ ਤੁਹਾਨੂੰ ਬਚਾਵਾਂਗਾ।
13ਤਕੜੇ ਹੋਵੋ ਅਤੇ ਅਸੀਂ ਆਪਣੇ ਲੋਕਾਂ ਅਤੇ ਆਪਣੇ ਪਰਮੇਸ਼ਵਰ ਦੇ ਸ਼ਹਿਰਾਂ ਲਈ ਬਹਾਦਰੀ ਨਾਲ ਲੜੀਏ। ਯਾਹਵੇਹ ਉਹੀ ਕਰੇਗਾ ਜੋ ਉਸਦੀ ਨਿਗਾਹ ਵਿੱਚ ਚੰਗਾ ਹੈ।”
14ਤਦ ਯੋਆਬ ਅਤੇ ਉਸ ਦੇ ਨਾਲ ਦੀ ਸੈਨਾਂ ਅਰਾਮੀਆਂ ਨਾਲ ਲੜਨ ਲਈ ਅੱਗੇ ਵਧੇ ਅਤੇ ਅਰਾਮੀ ਉਨ੍ਹਾਂ ਦੇ ਅੱਗੋਂ ਭੱਜ ਗਏ।