1 ਇਤਿਹਾਸ 19

ਤਕੜੇ ਹੋਵੋ ਅਤੇ ਅਸੀਂ ਆਪਣੇ ਲੋਕਾਂ ਅਤੇ ਆਪਣੇ ਪਰਮੇਸ਼ਵਰ ਦੇ ਸ਼ਹਿਰਾਂ ਲਈ ਬਹਾਦਰੀ ਨਾਲ ਲੜੀਏ। ਯਾਹਵੇਹ ਉਹੀ ਕਰੇਗਾ ਜੋ ਉਸਦੀ ਨਿਗਾਹ ਵਿੱਚ ਚੰਗਾ ਹੈ।”

1 Chronicles 19:13 (UKJV) Be of good courage, and let us behave ourselves valiantly for our people, and for the cities of our God: and let the LORD do that which is good in his sight.

11ਉਸ ਨੇ ਬਾਕੀ ਦੇ ਮਨੁੱਖਾਂ ਨੂੰ ਆਪਣੇ ਭਰਾ ਅਬੀਸ਼ਾਈ ਦੇ ਅਧੀਨ ਕਰ ਦਿੱਤਾ ਅਤੇ ਉਨ੍ਹਾਂ ਨੇ ਅੰਮੋਨੀਆਂ ਦੇ ਵਿਰੁੱਧ ਕਤਾਰ ਬੰਨ੍ਹੀ।

12ਯੋਆਬ ਨੇ ਆਖਿਆ, “ਜੇਕਰ ਅਰਾਮੀ ਮੇਰੇ ਉੱਤੇ ਪਰਬਲ ਹੋਣ ਤਾਂ ਤੂੰ ਮੈਨੂੰ ਬਚਾਉਣ ਲਈ ਆਵੀ। ਪਰ ਜੇਕਰ ਅੰਮੋਨੀ ਤੁਹਾਡੇ ਉੱਤੇ ਪਰਬਲ ਹੋਣ, ਤਾਂ ਮੈਂ ਤੁਹਾਨੂੰ ਬਚਾਵਾਂਗਾ।

13ਤਕੜੇ ਹੋਵੋ ਅਤੇ ਅਸੀਂ ਆਪਣੇ ਲੋਕਾਂ ਅਤੇ ਆਪਣੇ ਪਰਮੇਸ਼ਵਰ ਦੇ ਸ਼ਹਿਰਾਂ ਲਈ ਬਹਾਦਰੀ ਨਾਲ ਲੜੀਏ। ਯਾਹਵੇਹ ਉਹੀ ਕਰੇਗਾ ਜੋ ਉਸਦੀ ਨਿਗਾਹ ਵਿੱਚ ਚੰਗਾ ਹੈ।”

14ਤਦ ਯੋਆਬ ਅਤੇ ਉਸ ਦੇ ਨਾਲ ਦੀ ਸੈਨਾਂ ਅਰਾਮੀਆਂ ਨਾਲ ਲੜਨ ਲਈ ਅੱਗੇ ਵਧੇ ਅਤੇ ਅਰਾਮੀ ਉਨ੍ਹਾਂ ਦੇ ਅੱਗੋਂ ਭੱਜ ਗਏ।

15ਜਦੋਂ ਅੰਮੋਨੀਆਂ ਨੂੰ ਪਤਾ ਲੱਗਾ ਕਿ ਅਰਾਮੀ ਭੱਜ ਰਹੇ ਹਨ ਤਾਂ ਉਹ ਵੀ ਉਸ ਦੇ ਭਰਾ ਅਬੀਸ਼ਾਈ ਦੇ ਅੱਗੇ ਭੱਜ ਕੇ ਸ਼ਹਿਰ ਦੇ ਅੰਦਰ ਚਲੇ ਗਏ। ਇਸ ਲਈ ਯੋਆਬ ਯੇਰੂਸ਼ਲੇਮ ਨੂੰ ਵਾਪਸ ਚਲਾ ਗਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.