12ਯੋਆਬ ਨੇ ਆਖਿਆ, “ਜੇਕਰ ਅਰਾਮੀ ਮੇਰੇ ਉੱਤੇ ਪਰਬਲ ਹੋਣ ਤਾਂ ਤੂੰ ਮੈਨੂੰ ਬਚਾਉਣ ਲਈ ਆਵੀ। ਪਰ ਜੇਕਰ ਅੰਮੋਨੀ ਤੁਹਾਡੇ ਉੱਤੇ ਪਰਬਲ ਹੋਣ, ਤਾਂ ਮੈਂ ਤੁਹਾਨੂੰ ਬਚਾਵਾਂਗਾ।
13ਤਕੜੇ ਹੋਵੋ ਅਤੇ ਅਸੀਂ ਆਪਣੇ ਲੋਕਾਂ ਅਤੇ ਆਪਣੇ ਪਰਮੇਸ਼ਵਰ ਦੇ ਸ਼ਹਿਰਾਂ ਲਈ ਬਹਾਦਰੀ ਨਾਲ ਲੜੀਏ। ਯਾਹਵੇਹ ਉਹੀ ਕਰੇਗਾ ਜੋ ਉਸਦੀ ਨਿਗਾਹ ਵਿੱਚ ਚੰਗਾ ਹੈ।”
14ਤਦ ਯੋਆਬ ਅਤੇ ਉਸ ਦੇ ਨਾਲ ਦੀ ਸੈਨਾਂ ਅਰਾਮੀਆਂ ਨਾਲ ਲੜਨ ਲਈ ਅੱਗੇ ਵਧੇ ਅਤੇ ਅਰਾਮੀ ਉਨ੍ਹਾਂ ਦੇ ਅੱਗੋਂ ਭੱਜ ਗਏ।
15ਜਦੋਂ ਅੰਮੋਨੀਆਂ ਨੂੰ ਪਤਾ ਲੱਗਾ ਕਿ ਅਰਾਮੀ ਭੱਜ ਰਹੇ ਹਨ ਤਾਂ ਉਹ ਵੀ ਉਸ ਦੇ ਭਰਾ ਅਬੀਸ਼ਾਈ ਦੇ ਅੱਗੇ ਭੱਜ ਕੇ ਸ਼ਹਿਰ ਦੇ ਅੰਦਰ ਚਲੇ ਗਏ। ਇਸ ਲਈ ਯੋਆਬ ਯੇਰੂਸ਼ਲੇਮ ਨੂੰ ਵਾਪਸ ਚਲਾ ਗਿਆ।
16ਜਦੋਂ ਅਰਾਮੀਆਂ ਨੇ ਵੇਖਿਆ ਕਿ ਅਸੀਂ ਇਸਰਾਏਲੀਆਂ ਦੇ ਅੱਗੇ ਹਾਰ ਗਏ ਹਨ, ਤਾਂ ਉਹ ਸੰਦੇਸ਼ਵਾਹਕਾਂ ਨੂੰ ਭੇਜ ਕੇ ਫ਼ਰਾਤ ਦਰਿਆ ਦੇ ਪਾਰ ਵਾਲਿਆਂ ਅਰਾਮੀਆਂ ਨੂੰ ਸੱਦ ਲਿਆਂਦਾ ਸੀ, ਅਤੇ ਹਾਦੇਦੇਜ਼ਰ ਦੀ ਸੈਨਾ ਦਾ ਪ੍ਰਧਾਨ ਸ਼ੋਫਕ ਉਨ੍ਹਾਂ ਦੀ ਅਗਵਾਈ ਕਰ ਰਿਹਾ ਸੀ।