16ਜਦੋਂ ਅਰਾਮੀਆਂ ਨੇ ਵੇਖਿਆ ਕਿ ਅਸੀਂ ਇਸਰਾਏਲੀਆਂ ਦੇ ਅੱਗੇ ਹਾਰ ਗਏ ਹਨ, ਤਾਂ ਉਹ ਸੰਦੇਸ਼ਵਾਹਕਾਂ ਨੂੰ ਭੇਜ ਕੇ ਫ਼ਰਾਤ ਦਰਿਆ ਦੇ ਪਾਰ ਵਾਲਿਆਂ ਅਰਾਮੀਆਂ ਨੂੰ ਸੱਦ ਲਿਆਂਦਾ ਸੀ, ਅਤੇ ਹਾਦੇਦੇਜ਼ਰ ਦੀ ਸੈਨਾ ਦਾ ਪ੍ਰਧਾਨ ਸ਼ੋਫਕ ਉਨ੍ਹਾਂ ਦੀ ਅਗਵਾਈ ਕਰ ਰਿਹਾ ਸੀ।
17ਜਦੋਂ ਦਾਵੀਦ ਨੂੰ ਇਸ ਬਾਰੇ ਦੱਸਿਆ ਗਿਆ ਤਾਂ ਉਸਨੇ ਸਾਰੇ ਇਸਰਾਏਲ ਨੂੰ ਇਕੱਠਾ ਕੀਤਾ ਅਤੇ ਯਰਦਨ ਪਾਰ ਕੀਤੀ। ਉਹ ਉਹਨਾਂ ਦੇ ਵਿਰੁੱਧ ਅੱਗੇ ਵਧਿਆ ਅਤੇ ਉਹਨਾਂ ਦੇ ਵਿਰੁੱਧ ਆਪਣੀ ਲੜਾਈ ਦਾ ਪਿੜ ਬੰਨਿਆ। ਦਾਵੀਦ ਨੇ ਲੜਾਈ ਵਿੱਚ ਅਰਾਮੀਆਂ ਨੂੰ ਮਿਲਣ ਲਈ ਆਪਣੀਆਂ ਕਤਾਰਾਂ ਬਣਾਈਆਂ, ਅਤੇ ਉਹ ਉਸਦੇ ਵਿਰੁੱਧ ਲੜੇ।
18ਅਤੇ ਅਰਾਮੀ ਇਸਰਾਏਲ ਦੇ ਅੱਗੋਂ ਭੱਜ ਗਏ ਅਤੇ ਦਾਵੀਦ ਨੇ ਅਰਾਮੀਆਂ ਦੇ ਸੱਤ ਸੌ ਰੱਥਾਂ ਅਤੇ ਚਾਲੀ ਹਜ਼ਾਰ ਪੈਦਲ ਸਿਪਾਹੀਆਂ ਨੂੰ ਮਾਰ ਸੁੱਟਿਆ, ਸੈਨਾਂ ਦੇ ਸੈਨਾ ਸਰਦਾਰ ਸ਼ੋਫਕ ਨੂੰ ਵੀ ਜਾਨੋਂ ਮਾਰ ਮੁਕਾਇਆ।
19ਜਦੋਂ ਹਾਦੇਦੇਜ਼ਰ ਦੇ ਹਾਕਮਾਂ ਨੇ ਵੇਖਿਆ ਜੋ ਇਸਰਾਏਲ ਨੇ ਉਹਨਾਂ ਨੂੰ ਹਰਾ ਦਿੱਤਾ ਹੈ ਤਾਂ ਉਹਨਾਂ ਨੇ ਦਾਵੀਦ ਨਾਲ ਸੁਲ੍ਹਾ ਕੀਤੀ ਅਤੇ ਉਹ ਦੇ ਅਧੀਨ ਹੋ ਗਏ। ਇਸ ਲਈ ਅਰਾਮੀ ਹੁਣ ਅੰਮੋਨੀਆਂ ਦੀ ਮਦਦ ਕਰਨ ਲਈ ਤਿਆਰ ਨਹੀਂ ਸਨ।