3ਤਦ ਅੰਮੋਨੀਆਂ ਦੇ ਸਰਦਾਰਾਂ ਨੇ ਹਾਨੂਨ ਨੂੰ ਆਖਿਆ, “ਕੀ ਤੁਹਾਨੂੰ ਲੱਗਦਾ ਹੈ ਦਾਵੀਦ ਤੁਹਾਡੇ ਪਿਤਾ ਦਾ ਆਦਰ ਕਰਦਾ ਹੈ ਜੋ ਉਸ ਨੇ ਤਸੱਲੀ ਦੇਣ ਲਈ ਤੁਹਾਡੇ ਕੋਲ ਲੋਕ ਭੇਜੇ ਹਨ? ਕੀ ਉਹ ਦੇ ਸੇਵਕ ਤੁਹਾਡੇ ਕੋਲ ਇਸ ਲਈ ਨਹੀਂ ਆਏ ਕਿ ਖੋਜ ਕਰਨ, ਨਾਸ ਕਰਨ ਅਤੇ ਦੇਸ ਦਾ ਭੇਤ ਲੈਣ?”
4ਇਸ ਲਈ ਹਾਨੂਨ ਨੇ ਦਾਵੀਦ ਦੇ ਸੰਦੇਸ਼ਵਾਹਕਾਂ ਨੂੰ ਫੜ ਲਿਆ ਅਤੇ ਉਹਨਾਂ ਦੀਆਂ ਦਾੜ੍ਹੀਆਂ ਮੁਨਵਾ ਦਿੱਤੀਆਂ ਅਤੇ ਉਨ੍ਹਾਂ ਦੇ ਬਸਤਰ ਅੱਧ ਵਿੱਚਕਾਰੋਂ ਲੱਕ ਤੱਕ ਪਾੜ ਸੁੱਟੇ ਅਤੇ ਉਨ੍ਹਾਂ ਨੂੰ ਵਾਪਸ ਭੇਜ ਦਿੱਤਾ।
5ਜਦੋਂ ਕਿਸੇ ਨੇ ਆ ਕੇ ਦਾਵੀਦ ਨੂੰ ਮਨੁੱਖਾਂ ਬਾਰੇ ਦੱਸਿਆ ਤਾਂ ਉਸ ਨੇ ਉਨ੍ਹਾਂ ਨੂੰ ਮਿਲਣ ਲਈ ਸੰਦੇਸ਼ਵਾਹਕ ਭੇਜੇ ਕਿਉਂਕਿ ਉਨ੍ਹਾਂ ਨੂੰ ਬਹੁਤ ਬੇਇੱਜ਼ਤ ਕੀਤਾ ਗਿਆ ਸੀ। ਰਾਜੇ ਨੇ ਕਿਹਾ, “ਜਦ ਤੱਕ ਤੁਹਾਡੀ ਦਾੜ੍ਹੀ ਨਾ ਵਧ ਜਾਵੇ, ਯਰੀਹੋ ਵਿੱਚ ਠਹਿਰੋ ਅਤੇ ਫਿਰ ਵਾਪਸ ਆ ਜਾਣਾ।”
6ਜਦੋਂ ਅੰਮੋਨੀਆਂ ਨੂੰ ਪਤਾ ਲੱਗਾ ਕਿ ਉਹ ਦਾਵੀਦ ਦੇ ਸਾਹਮਣੇ ਘਿਣਾਉਣੇ ਹੋ ਗਏ ਹਨ, ਹਾਨੂਨ ਅਤੇ ਅੰਮੋਨ ਦੇ ਉੱਤਰਾਧਿਕਾਰੀਆਂ ਨੇ ਮਸੋਪੋਤਾਮੀਆ, ਅਰਾਮ-ਮਕਾਹ ਅਤੇ ਜ਼ੋਬਾਹ ਤੋਂ ਲਗਭਗ ਪੈਂਤੀ ਹਜ਼ਾਰ ਕਿੱਲੋ ਚਾਂਦੀ ਅਤੇ ਭਾੜੇ ਦੇ ਘੋੜਸਵਾਰ ਅਤੇ ਰਥ ਦਿੱਤੇ।
7ਸੋ ਉਨ੍ਹਾਂ ਨੇ ਬੱਤੀ ਹਜ਼ਾਰ ਰੱਥਾਂ, ਮਕਾਹ ਦੇ ਰਾਜੇ ਅਤੇ ਉਸ ਦੀ ਸੈਨਾਂ ਨੂੰ ਕਿਰਾਏ ਤੇ ਲਿਆ। ਇਹਨਾਂ ਨੇ ਆ ਕੇ ਮੇਦੇਬਾ ਦੇ ਅੱਗੇ ਡੇਰੇ ਲਾ ਦਿੱਤੇ ਅਤੇ ਅੰਮੋਨੀ ਆਪੋ-ਆਪਣੇ ਨਗਰਾਂ ਤੋਂ ਇਕੱਠੇ ਹੋਏ ਅਤੇ ਯੁੱਧ ਕਰਨ ਨੂੰ ਆਏ।