1 ਇਤਿਹਾਸ 19

ਇਹ ਸੁਣ ਕੇ ਦਾਵੀਦ ਨੇ ਯੋਆਬ ਅਤੇ ਸੂਰਮਿਆਂ ਦੀ ਸਾਰੀ ਸੈਨਾਂ ਨੂੰ ਬਾਹਰ ਭੇਜ ਦਿੱਤਾ।

1 Chronicles 19:8 (UKJV) And when David heard of it, he sent Joab, and all the host of the mighty men.

6ਜਦੋਂ ਅੰਮੋਨੀਆਂ ਨੂੰ ਪਤਾ ਲੱਗਾ ਕਿ ਉਹ ਦਾਵੀਦ ਦੇ ਸਾਹਮਣੇ ਘਿਣਾਉਣੇ ਹੋ ਗਏ ਹਨ, ਹਾਨੂਨ ਅਤੇ ਅੰਮੋਨ ਦੇ ਉੱਤਰਾਧਿਕਾਰੀਆਂ ਨੇ ਮਸੋਪੋਤਾਮੀਆ, ਅਰਾਮ-ਮਕਾਹ ਅਤੇ ਜ਼ੋਬਾਹ ਤੋਂ ਲਗਭਗ ਪੈਂਤੀ ਹਜ਼ਾਰ ਕਿੱਲੋ ਚਾਂਦੀ ਅਤੇ ਭਾੜੇ ਦੇ ਘੋੜਸਵਾਰ ਅਤੇ ਰਥ ਦਿੱਤੇ।

7ਸੋ ਉਨ੍ਹਾਂ ਨੇ ਬੱਤੀ ਹਜ਼ਾਰ ਰੱਥਾਂ, ਮਕਾਹ ਦੇ ਰਾਜੇ ਅਤੇ ਉਸ ਦੀ ਸੈਨਾਂ ਨੂੰ ਕਿਰਾਏ ਤੇ ਲਿਆ। ਇਹਨਾਂ ਨੇ ਆ ਕੇ ਮੇਦੇਬਾ ਦੇ ਅੱਗੇ ਡੇਰੇ ਲਾ ਦਿੱਤੇ ਅਤੇ ਅੰਮੋਨੀ ਆਪੋ-ਆਪਣੇ ਨਗਰਾਂ ਤੋਂ ਇਕੱਠੇ ਹੋਏ ਅਤੇ ਯੁੱਧ ਕਰਨ ਨੂੰ ਆਏ।

8ਇਹ ਸੁਣ ਕੇ ਦਾਵੀਦ ਨੇ ਯੋਆਬ ਅਤੇ ਸੂਰਮਿਆਂ ਦੀ ਸਾਰੀ ਸੈਨਾਂ ਨੂੰ ਬਾਹਰ ਭੇਜ ਦਿੱਤਾ।

9ਅੰਮੋਨੀ ਬਾਹਰ ਆਏ ਅਤੇ ਆਪਣੇ ਸ਼ਹਿਰ ਦੇ ਫਾਟਕ ਦੇ ਦਰਵਾਜ਼ੇ ਉੱਤੇ ਲੜਾਈ ਦੇ ਰੂਪ ਵਿੱਚ ਤਿਆਰ ਹੋ ਗਏ, ਜਦੋਂ ਕਿ ਰਾਜੇ ਜਿਹੜੇ ਆਏ ਸਨ ਅਲੱਗ ਮੈਦਾਨ ਵਿੱਚ ਸਨ।

10ਯੋਆਬ ਨੇ ਵੇਖਿਆ ਕਿ ਉਸ ਦੇ ਅੱਗੇ ਅਤੇ ਪਿੱਛੇ ਲੜਾਈ ਦੀਆਂ ਕਤਾਰਾਂ ਸਨ। ਇਸ ਲਈ ਉਸਨੇ ਇਸਰਾਏਲ ਵਿੱਚ ਸਭ ਤੋਂ ਵਧੀਆ ਸੂਰਮਿਆਂ ਨੂੰ ਚੁਣਿਆ ਅਤੇ ਅਰਾਮੀਆਂ ਦੇ ਵਿਰੁੱਧ ਕਤਾਰਾਂ ਬੰਨ੍ਹੀਆਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.