1 ਇਤਿਹਾਸ 19

ਅੰਮੋਨੀ ਬਾਹਰ ਆਏ ਅਤੇ ਆਪਣੇ ਸ਼ਹਿਰ ਦੇ ਫਾਟਕ ਦੇ ਦਰਵਾਜ਼ੇ ਉੱਤੇ ਲੜਾਈ ਦੇ ਰੂਪ ਵਿੱਚ ਤਿਆਰ ਹੋ ਗਏ, ਜਦੋਂ ਕਿ ਰਾਜੇ ਜਿਹੜੇ ਆਏ ਸਨ ਅਲੱਗ ਮੈਦਾਨ ਵਿੱਚ ਸਨ।

1 Chronicles 19:9 (UKJV) And the children of Ammon came out, and put the battle in array before the gate of the city: and the kings that were come were by themselves in the field.

7ਸੋ ਉਨ੍ਹਾਂ ਨੇ ਬੱਤੀ ਹਜ਼ਾਰ ਰੱਥਾਂ, ਮਕਾਹ ਦੇ ਰਾਜੇ ਅਤੇ ਉਸ ਦੀ ਸੈਨਾਂ ਨੂੰ ਕਿਰਾਏ ਤੇ ਲਿਆ। ਇਹਨਾਂ ਨੇ ਆ ਕੇ ਮੇਦੇਬਾ ਦੇ ਅੱਗੇ ਡੇਰੇ ਲਾ ਦਿੱਤੇ ਅਤੇ ਅੰਮੋਨੀ ਆਪੋ-ਆਪਣੇ ਨਗਰਾਂ ਤੋਂ ਇਕੱਠੇ ਹੋਏ ਅਤੇ ਯੁੱਧ ਕਰਨ ਨੂੰ ਆਏ।

8ਇਹ ਸੁਣ ਕੇ ਦਾਵੀਦ ਨੇ ਯੋਆਬ ਅਤੇ ਸੂਰਮਿਆਂ ਦੀ ਸਾਰੀ ਸੈਨਾਂ ਨੂੰ ਬਾਹਰ ਭੇਜ ਦਿੱਤਾ।

9ਅੰਮੋਨੀ ਬਾਹਰ ਆਏ ਅਤੇ ਆਪਣੇ ਸ਼ਹਿਰ ਦੇ ਫਾਟਕ ਦੇ ਦਰਵਾਜ਼ੇ ਉੱਤੇ ਲੜਾਈ ਦੇ ਰੂਪ ਵਿੱਚ ਤਿਆਰ ਹੋ ਗਏ, ਜਦੋਂ ਕਿ ਰਾਜੇ ਜਿਹੜੇ ਆਏ ਸਨ ਅਲੱਗ ਮੈਦਾਨ ਵਿੱਚ ਸਨ।

10ਯੋਆਬ ਨੇ ਵੇਖਿਆ ਕਿ ਉਸ ਦੇ ਅੱਗੇ ਅਤੇ ਪਿੱਛੇ ਲੜਾਈ ਦੀਆਂ ਕਤਾਰਾਂ ਸਨ। ਇਸ ਲਈ ਉਸਨੇ ਇਸਰਾਏਲ ਵਿੱਚ ਸਭ ਤੋਂ ਵਧੀਆ ਸੂਰਮਿਆਂ ਨੂੰ ਚੁਣਿਆ ਅਤੇ ਅਰਾਮੀਆਂ ਦੇ ਵਿਰੁੱਧ ਕਤਾਰਾਂ ਬੰਨ੍ਹੀਆਂ।

11ਉਸ ਨੇ ਬਾਕੀ ਦੇ ਮਨੁੱਖਾਂ ਨੂੰ ਆਪਣੇ ਭਰਾ ਅਬੀਸ਼ਾਈ ਦੇ ਅਧੀਨ ਕਰ ਦਿੱਤਾ ਅਤੇ ਉਨ੍ਹਾਂ ਨੇ ਅੰਮੋਨੀਆਂ ਦੇ ਵਿਰੁੱਧ ਕਤਾਰ ਬੰਨ੍ਹੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.