1 ਇਤਿਹਾਸ 20

ਬਸੰਤ ਰੁੱਤ ਵਿੱਚ, ਜਦੋਂ ਰਾਜੇ ਯੁੱਧ ਕਰਨ ਨੂੰ ਬਾਹਰ ਨਿੱਕਲਦੇ ਹਨ, ਤਾਂ ਯੋਆਬ ਨੇ ਫ਼ੌਜ ਦੇ ਮੁਖੀ ਸੂਰਮਿਆਂ ਨੂੰ ਲੈ ਜਾ ਕੇ ਅੰਮੋਨੀਆਂ ਦੀ ਧਰਤੀ ਨੂੰ ਲੁੱਟਿਆ ਅਤੇ ਰਬਾਹ ਨਗਰ ਨੂੰ ਆ ਕੇ ਘੇਰਾ ਪਾਇਆ, ਪਰ ਦਾਵੀਦ ਯੇਰੂਸ਼ਲੇਮ ਵਿੱਚ ਹੀ ਰਿਹਾ ਅਤੇ ਯੋਆਬ ਨੇ ਰਬਾਹ ਨੂੰ ਜਿੱਤ ਲਿਆ ਤੇ ਉਸ ਨੂੰ ਪੂਰੀ ਤਰ੍ਹਾਂ ਉਜਾੜ ਦਿੱਤਾ।

1 Chronicles 20:1 (UKJV) And it came to pass, that after the year was expired, at the time that kings go out to battle, Joab led forth the power of the army, and wasted the country of the children of Ammon, and came and besieged Rabbah. But David tarried at Jerusalem. And Joab stroke Rabbah, and destroyed it.

1ਬਸੰਤ ਰੁੱਤ ਵਿੱਚ, ਜਦੋਂ ਰਾਜੇ ਯੁੱਧ ਕਰਨ ਨੂੰ ਬਾਹਰ ਨਿੱਕਲਦੇ ਹਨ, ਤਾਂ ਯੋਆਬ ਨੇ ਫ਼ੌਜ ਦੇ ਮੁਖੀ ਸੂਰਮਿਆਂ ਨੂੰ ਲੈ ਜਾ ਕੇ ਅੰਮੋਨੀਆਂ ਦੀ ਧਰਤੀ ਨੂੰ ਲੁੱਟਿਆ ਅਤੇ ਰਬਾਹ ਨਗਰ ਨੂੰ ਆ ਕੇ ਘੇਰਾ ਪਾਇਆ, ਪਰ ਦਾਵੀਦ ਯੇਰੂਸ਼ਲੇਮ ਵਿੱਚ ਹੀ ਰਿਹਾ ਅਤੇ ਯੋਆਬ ਨੇ ਰਬਾਹ ਨੂੰ ਜਿੱਤ ਲਿਆ ਤੇ ਉਸ ਨੂੰ ਪੂਰੀ ਤਰ੍ਹਾਂ ਉਜਾੜ ਦਿੱਤਾ।

2ਦਾਵੀਦ ਨੇ ਉਨ੍ਹਾਂ ਦੇ ਰਾਜੇ ਦਾ ਮੁਕਟ ਉਸ ਦੇ ਸਿਰ ਤੋਂ ਲਾ ਲਿਆ ਅਤੇ ਇਹ ਪਤਾ ਕੀਤਾ ਕਿ ਉਸ ਦਾ ਸੋਨਾ ਤੋਲ ਵਿੱਚ ਇੱਕ ਤੋੜਾ ਸੀ ਅਤੇ ਹੀਰਿਆਂ ਮੋਤੀਆਂ ਦੇ ਨਾਲ ਜੜਿਆ ਹੋਇਆ ਸੀ। ਉਹ ਮੁਕਟ ਦਾਵੀਦ ਦੇ ਸਿਰ ਉੱਤੇ ਰੱਖਿਆ ਗਿਆ ਅਤੇ ਉਸ ਨੇ ਉਸ ਸ਼ਹਿਰ ਵਿੱਚੋਂ ਬਹੁਤ ਸਾਰਾ ਮਾਲ ਲੁੱਟ ਲਿਆ

3ਉਹ ਸ਼ਹਿਰ ਦੇ ਵਸਨੀਕ ਵੀ ਆਪਣੇ ਨਾਲ ਲੈ ਗਿਆ, ਜਿਨ੍ਹਾਂ ਨੂੰ ਉਨ੍ਹਾਂ ਨੇ ਮਜ਼ਦੂਰ ਬਣਾ ਲਿਆ ਅਤੇ ਉਨ੍ਹਾਂ ਨੂੰ ਆਰੀਆਂ, ਲੋਹੇ ਦੇ ਹੱਲਾਂ ਅਤੇ ਕੁਹਾੜੀਆਂ ਆਦਿ ਦੇ ਕੰਮ ਵਿੱਚ ਲਾਇਆ, ਦਾਵੀਦ ਨੇ ਅੰਮੋਨੀਆਂ ਦੇ ਸਾਰੇ ਨਗਰਾਂ ਨਾਲ ਇਸੇ ਤਰ੍ਹਾਂ ਕੀਤਾ, ਫਿਰ ਦਾਵੀਦ ਅਤੇ ਉਸ ਦੇ ਸਾਰੇ ਲੋਕ ਯੇਰੂਸ਼ਲੇਮ ਨੂੰ ਵਾਪਸ ਆ ਗਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.