1 ਇਤਿਹਾਸ 20

ਦਾਵੀਦ ਨੇ ਉਨ੍ਹਾਂ ਦੇ ਰਾਜੇ ਦਾ ਮੁਕਟ ਉਸ ਦੇ ਸਿਰ ਤੋਂ ਲਾ ਲਿਆ ਅਤੇ ਇਹ ਪਤਾ ਕੀਤਾ ਕਿ ਉਸ ਦਾ ਸੋਨਾ ਤੋਲ ਵਿੱਚ ਇੱਕ ਤੋੜਾ ਸੀ ਅਤੇ ਹੀਰਿਆਂ ਮੋਤੀਆਂ ਦੇ ਨਾਲ ਜੜਿਆ ਹੋਇਆ ਸੀ। ਉਹ ਮੁਕਟ ਦਾਵੀਦ ਦੇ ਸਿਰ ਉੱਤੇ ਰੱਖਿਆ ਗਿਆ ਅਤੇ ਉਸ ਨੇ ਉਸ ਸ਼ਹਿਰ ਵਿੱਚੋਂ ਬਹੁਤ ਸਾਰਾ ਮਾਲ ਲੁੱਟ ਲਿਆ

1 Chronicles 20:2 (UKJV) And David took the crown of their king from off his head, and found it to weigh a talent of gold, and there were precious stones in it; and it was set upon David's head: and he brought also exceeding much spoil out of the city.

1ਬਸੰਤ ਰੁੱਤ ਵਿੱਚ, ਜਦੋਂ ਰਾਜੇ ਯੁੱਧ ਕਰਨ ਨੂੰ ਬਾਹਰ ਨਿੱਕਲਦੇ ਹਨ, ਤਾਂ ਯੋਆਬ ਨੇ ਫ਼ੌਜ ਦੇ ਮੁਖੀ ਸੂਰਮਿਆਂ ਨੂੰ ਲੈ ਜਾ ਕੇ ਅੰਮੋਨੀਆਂ ਦੀ ਧਰਤੀ ਨੂੰ ਲੁੱਟਿਆ ਅਤੇ ਰਬਾਹ ਨਗਰ ਨੂੰ ਆ ਕੇ ਘੇਰਾ ਪਾਇਆ, ਪਰ ਦਾਵੀਦ ਯੇਰੂਸ਼ਲੇਮ ਵਿੱਚ ਹੀ ਰਿਹਾ ਅਤੇ ਯੋਆਬ ਨੇ ਰਬਾਹ ਨੂੰ ਜਿੱਤ ਲਿਆ ਤੇ ਉਸ ਨੂੰ ਪੂਰੀ ਤਰ੍ਹਾਂ ਉਜਾੜ ਦਿੱਤਾ।

2ਦਾਵੀਦ ਨੇ ਉਨ੍ਹਾਂ ਦੇ ਰਾਜੇ ਦਾ ਮੁਕਟ ਉਸ ਦੇ ਸਿਰ ਤੋਂ ਲਾ ਲਿਆ ਅਤੇ ਇਹ ਪਤਾ ਕੀਤਾ ਕਿ ਉਸ ਦਾ ਸੋਨਾ ਤੋਲ ਵਿੱਚ ਇੱਕ ਤੋੜਾ ਸੀ ਅਤੇ ਹੀਰਿਆਂ ਮੋਤੀਆਂ ਦੇ ਨਾਲ ਜੜਿਆ ਹੋਇਆ ਸੀ। ਉਹ ਮੁਕਟ ਦਾਵੀਦ ਦੇ ਸਿਰ ਉੱਤੇ ਰੱਖਿਆ ਗਿਆ ਅਤੇ ਉਸ ਨੇ ਉਸ ਸ਼ਹਿਰ ਵਿੱਚੋਂ ਬਹੁਤ ਸਾਰਾ ਮਾਲ ਲੁੱਟ ਲਿਆ

3ਉਹ ਸ਼ਹਿਰ ਦੇ ਵਸਨੀਕ ਵੀ ਆਪਣੇ ਨਾਲ ਲੈ ਗਿਆ, ਜਿਨ੍ਹਾਂ ਨੂੰ ਉਨ੍ਹਾਂ ਨੇ ਮਜ਼ਦੂਰ ਬਣਾ ਲਿਆ ਅਤੇ ਉਨ੍ਹਾਂ ਨੂੰ ਆਰੀਆਂ, ਲੋਹੇ ਦੇ ਹੱਲਾਂ ਅਤੇ ਕੁਹਾੜੀਆਂ ਆਦਿ ਦੇ ਕੰਮ ਵਿੱਚ ਲਾਇਆ, ਦਾਵੀਦ ਨੇ ਅੰਮੋਨੀਆਂ ਦੇ ਸਾਰੇ ਨਗਰਾਂ ਨਾਲ ਇਸੇ ਤਰ੍ਹਾਂ ਕੀਤਾ, ਫਿਰ ਦਾਵੀਦ ਅਤੇ ਉਸ ਦੇ ਸਾਰੇ ਲੋਕ ਯੇਰੂਸ਼ਲੇਮ ਨੂੰ ਵਾਪਸ ਆ ਗਏ।

4ਕੁਝ ਸਮੇਂ ਦੇ ਬਾਅਦ ਗੇਜ਼ੇਰ ਵਿੱਚ ਫ਼ਲਿਸਤੀਆਂ ਨਾਲ ਯੁੱਧ ਹੋਇਆ। ਉਸ ਸਮੇਂ ਹੁਸ਼ਾਥੀ ਸਿਬਕੀ ਨੇ ਸਿੱਪਈ ਨੂੰ ਮਾਰ ਦਿੱਤਾ, ਜੋ ਰਫ਼ਾਈਤਾਂ ਦੇ ਉੱਤਰਾਧਿਕਾਰੀਆਂ ਵਿੱਚੋਂ ਇੱਕ ਸੀ, ਅਤੇ ਫ਼ਲਿਸਤੀਆਂ ਨੂੰ ਆਪਣੇ ਅਧੀਨ ਕਰ ਲਿਆ ਗਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.