1 ਇਤਿਹਾਸ 20

ਉਸ ਤੋਂ ਬਾਅਦ ਇੱਕ ਵਾਰ ਫਿਰ ਗਾਥ ਵਿੱਚ ਲੜਾਈ ਹੋਈ। ਇੱਕ ਬਹੁਤ ਵੱਡੇ ਕੱਦ ਦਾ ਆਦਮੀ ਸੀ, ਜਿਸ ਦੇ ਹੱਥਾਂ ਅਤੇ ਪੈਰਾਂ ਦੀਆਂ ਛੇ-ਛੇ ਉਂਗਲਾਂ ਸਨ ਅਰਥਾਤ ਚੌਵੀ ਉਂਗਲੀਆਂ ਸਨ। ਉਹ ਦੈਂਤ ਦੇ ਵੰਸ਼ ਵਿੱਚੋਂ ਸੀ।

1 Chronicles 20:6 (UKJV) And yet again there was war at Gath, where was a man of great stature, whose fingers and toes were four and twenty, six on each hand, and six on each foot and he also was the son of the giant.

4ਕੁਝ ਸਮੇਂ ਦੇ ਬਾਅਦ ਗੇਜ਼ੇਰ ਵਿੱਚ ਫ਼ਲਿਸਤੀਆਂ ਨਾਲ ਯੁੱਧ ਹੋਇਆ। ਉਸ ਸਮੇਂ ਹੁਸ਼ਾਥੀ ਸਿਬਕੀ ਨੇ ਸਿੱਪਈ ਨੂੰ ਮਾਰ ਦਿੱਤਾ, ਜੋ ਰਫ਼ਾਈਤਾਂ ਦੇ ਉੱਤਰਾਧਿਕਾਰੀਆਂ ਵਿੱਚੋਂ ਇੱਕ ਸੀ, ਅਤੇ ਫ਼ਲਿਸਤੀਆਂ ਨੂੰ ਆਪਣੇ ਅਧੀਨ ਕਰ ਲਿਆ ਗਿਆ।

5ਇੱਕ ਵਾਰ ਫਿਰ ਫ਼ਲਿਸਤੀਆਂ ਨਾਲ ਲੜਾਈ ਹੋਈ, ਤਦ ਜੈਰ ਦੇ ਪੁੱਤਰ ਅਲਹਾਨਾਨ ਨੇ ਗਿੱਤੀ ਗੋਲਿਅਥ ਦੇ ਭਰਾਂ ਲਹਮੀ ਨੂੰ ਮਾਰ ਸੁੱਟਿਆ, ਜਿਸ ਦੇ ਨੇਜੇ ਦਾ ਡੰਡਾ ਜੁਲਾਹੇ ਦੇ ਸ਼ਤੀਰ ਵਰਗਾ ਸੀ।

6ਉਸ ਤੋਂ ਬਾਅਦ ਇੱਕ ਵਾਰ ਫਿਰ ਗਾਥ ਵਿੱਚ ਲੜਾਈ ਹੋਈ। ਇੱਕ ਬਹੁਤ ਵੱਡੇ ਕੱਦ ਦਾ ਆਦਮੀ ਸੀ, ਜਿਸ ਦੇ ਹੱਥਾਂ ਅਤੇ ਪੈਰਾਂ ਦੀਆਂ ਛੇ-ਛੇ ਉਂਗਲਾਂ ਸਨ ਅਰਥਾਤ ਚੌਵੀ ਉਂਗਲੀਆਂ ਸਨ। ਉਹ ਦੈਂਤ ਦੇ ਵੰਸ਼ ਵਿੱਚੋਂ ਸੀ।

7ਜਦੋਂ ਉਸਨੇ ਇਸਰਾਏਲ ਨੂੰ ਲਲਕਾਰਨਾ ਸ਼ੁਰੂ ਕੀਤਾ, ਤਾਂ ਦਾਵੀਦ ਦੇ ਭਰਾ ਸ਼ਿਮਆ ਦੇ ਪੁੱਤਰ ਯੋਨਾਥਾਨ ਨੇ ਉਸਨੂੰ ਜਾਨੋਂ ਮਾਰ ਦਿੱਤਾ।

8ਇਹ ਗਾਥ ਵਿੱਚ ਰਫ਼ਾ ਦੀ ਅੰਸ ਵਿੱਚੋਂ ਸਨ ਜੋ ਦਾਵੀਦ ਅਤੇ ਉਸ ਦੇ ਸੇਵਕਾਂ ਦੇ ਹੱਥੋਂ ਮਾਰੇ ਗਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.