5ਇੱਕ ਵਾਰ ਫਿਰ ਫ਼ਲਿਸਤੀਆਂ ਨਾਲ ਲੜਾਈ ਹੋਈ, ਤਦ ਜੈਰ ਦੇ ਪੁੱਤਰ ਅਲਹਾਨਾਨ ਨੇ ਗਿੱਤੀ ਗੋਲਿਅਥ ਦੇ ਭਰਾਂ ਲਹਮੀ ਨੂੰ ਮਾਰ ਸੁੱਟਿਆ, ਜਿਸ ਦੇ ਨੇਜੇ ਦਾ ਡੰਡਾ ਜੁਲਾਹੇ ਦੇ ਸ਼ਤੀਰ ਵਰਗਾ ਸੀ।
6ਉਸ ਤੋਂ ਬਾਅਦ ਇੱਕ ਵਾਰ ਫਿਰ ਗਾਥ ਵਿੱਚ ਲੜਾਈ ਹੋਈ। ਇੱਕ ਬਹੁਤ ਵੱਡੇ ਕੱਦ ਦਾ ਆਦਮੀ ਸੀ, ਜਿਸ ਦੇ ਹੱਥਾਂ ਅਤੇ ਪੈਰਾਂ ਦੀਆਂ ਛੇ-ਛੇ ਉਂਗਲਾਂ ਸਨ ਅਰਥਾਤ ਚੌਵੀ ਉਂਗਲੀਆਂ ਸਨ। ਉਹ ਦੈਂਤ ਦੇ ਵੰਸ਼ ਵਿੱਚੋਂ ਸੀ।
7ਜਦੋਂ ਉਸਨੇ ਇਸਰਾਏਲ ਨੂੰ ਲਲਕਾਰਨਾ ਸ਼ੁਰੂ ਕੀਤਾ, ਤਾਂ ਦਾਵੀਦ ਦੇ ਭਰਾ ਸ਼ਿਮਆ ਦੇ ਪੁੱਤਰ ਯੋਨਾਥਾਨ ਨੇ ਉਸਨੂੰ ਜਾਨੋਂ ਮਾਰ ਦਿੱਤਾ।
8ਇਹ ਗਾਥ ਵਿੱਚ ਰਫ਼ਾ ਦੀ ਅੰਸ ਵਿੱਚੋਂ ਸਨ ਜੋ ਦਾਵੀਦ ਅਤੇ ਉਸ ਦੇ ਸੇਵਕਾਂ ਦੇ ਹੱਥੋਂ ਮਾਰੇ ਗਏ।