1 ਇਤਿਹਾਸ 21

“ਤੂੰ ਜਾ ਅਤੇ ਦਾਵੀਦ ਨੂੰ ਇਸ ਤਰ੍ਹਾਂ ਆਖ, ‘ਯਾਹਵੇਹ ਇਹ ਆਖਦਾ ਹੈ ਕਿ ਮੈਂ ਤੇਰੇ ਅੱਗੇ ਤਿੰਨ ਬਿਪਤਾਵਾਂ ਰੱਖਦਾ ਹਾਂ, ਸੋ ਤੂੰ ਉਨ੍ਹਾਂ ਵਿੱਚੋਂ ਇੱਕ ਚੁਣ ਲੈ, ਜੋ ਮੈਂ ਤੇਰੇ ਉੱਤੇ ਕਿਹੜੀ ਬਿਪਤਾ ਪਾਵਾਂ।’ ”

1 Chronicles 21:10 (UKJV) Go and tell David, saying, Thus says the LORD, I offer you three things: choose you one of them, that I may do it unto you.

8ਤਦ ਦਾਵੀਦ ਨੇ ਪਰਮੇਸ਼ਵਰ ਨੂੰ ਆਖਿਆ, “ਮੇਰੇ ਕੋਲੋਂ ਵੱਡਾ ਪਾਪ ਹੋਇਆ ਹੈ, ਪਰ ਹੁਣ ਮੈਂ ਤੈਨੂੰ ਬੇਨਤੀ ਕਰਦਾ ਹਾਂ ਕਿ ਆਪਣੇ ਸੇਵਕ ਦੇ ਦੋਸ਼ ਨੂੰ ਦੂਰ ਕਰ, ਕਿਉਂ ਜੋ ਮੈਂ ਵੱਡੀ ਮੂਰਖਤਾਈ ਦਾ ਕੰਮ ਕੀਤਾ ਹੈ।”

9ਯਾਹਵੇਹ ਨੇ ਦਾਵੀਦ ਦੇ ਅਗੰਮ ਗਿਆਨੀ ਗਾਦ ਨੂੰ ਆਖਿਆ,

10“ਤੂੰ ਜਾ ਅਤੇ ਦਾਵੀਦ ਨੂੰ ਇਸ ਤਰ੍ਹਾਂ ਆਖ, ‘ਯਾਹਵੇਹ ਇਹ ਆਖਦਾ ਹੈ ਕਿ ਮੈਂ ਤੇਰੇ ਅੱਗੇ ਤਿੰਨ ਬਿਪਤਾਵਾਂ ਰੱਖਦਾ ਹਾਂ, ਸੋ ਤੂੰ ਉਨ੍ਹਾਂ ਵਿੱਚੋਂ ਇੱਕ ਚੁਣ ਲੈ, ਜੋ ਮੈਂ ਤੇਰੇ ਉੱਤੇ ਕਿਹੜੀ ਬਿਪਤਾ ਪਾਵਾਂ।’ ”

11ਤਦ ਗਾਦ ਦਾਵੀਦ ਕੋਲ ਗਿਆ ਅਤੇ ਉਸ ਨੂੰ ਆਖਿਆ, “ਯਾਹਵੇਹ ਇਹ ਆਖਦਾ ਹੈ, ‘ਇਨ੍ਹਾਂ ਵਿੱਚੋਂ ਇੱਕ ਦੀ ਚੋਣ ਕਰ:

12ਤਿੰਨ ਸਾਲ ਦਾ ਕਾਲ, ਜਾਂ ਤਿੰਨ ਮਹੀਨੇ ਤੂੰ ਆਪਣੇ ਵੈਰੀਆਂ ਦੇ ਸਾਹਮਣੇ ਨਾਸ ਹੁੰਦਾ ਜਾਏਂ ਜਦੋਂ ਤੇਰੇ ਵੈਰਿਆਂ ਦੀ ਤਲਵਾਰ ਤੇਰੇ ਉੱਤੇ ਆ ਪਵੇ ਜਾਂ ਤਿੰਨ ਦਿਨਾਂ ਤੱਕ ਯਾਹਵੇਹ ਦੀ ਤਲਵਾਰ ਅਰਥਾਤ ਮਹਾਂਮਰੀ ਦੇਸ ਵਿੱਚ ਹੋਵੇ ਅਤੇ ਯਾਹਵੇਹ ਦਾ ਦੂਤ ਇਸਰਾਏਲ ਦੀ ਸਾਰੀ ਧਰਤੀ ਵਿੱਚ ਨਾਸ ਕਰਦਾ ਰਹੇ।’ ਹੁਣ ਫੈਸਲਾ ਕਰ ਲੈ ਜੋ ਮੈਂ ਉਸ ਨੂੰ ਜਿਸ ਨੇ ਮੈਨੂੰ ਭੇਜਿਆ ਹੈ ਕਿ ਜਵਾਬ ਦੇਵਾਂ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.