1 ਇਤਿਹਾਸ 22

ਜਦੋਂ ਯਾਹਵੇਹ ਕੇਵਲ ਤੈਨੂੰ ਬੁੱਧ ਅਤੇ ਸਮਝ ਦੇਵੇ ਅਤੇ ਇਸਰਾਏਲ ਦੇ ਲਈ ਤੈਨੂੰ ਖ਼ਾਸ ਆਗਿਆ ਦੇਵੇ, ਤਾਂ ਜੋ ਤੂੰ ਯਾਹਵੇਹ ਆਪਣੇ ਪਰਮੇਸ਼ਵਰ ਦੀ ਬਿਵਸਥਾ ਦੀ ਪਾਲਨਾ ਕਰੇ।

1 Chronicles 22:12 (UKJV) Only the LORD give you wisdom and understanding, and give you charge concerning Israel, that you may keep the law of the LORD your God.

10ਉਹੀ ਹੈ ਜੋ ਮੇਰੇ ਨਾਮ ਲਈ ਇੱਕ ਘਰ ਬਣਾਵੇਗਾ। ਉਹ ਮੇਰਾ ਪੁੱਤਰ ਹੋਵੇਗਾ, ਅਤੇ ਮੈਂ ਉਸਦਾ ਪਿਤਾ ਹੋਵਾਂਗਾ ਅਤੇ ਮੈਂ ਉਸ ਦੇ ਰਾਜ ਦਾ ਸਿੰਘਾਸਣ ਇਸਰਾਏਲ ਉੱਤੇ ਸਦਾ ਲਈ ਕਾਇਮ ਕਰਾਂਗਾ।’

11“ਹੁਣ, ਹੇ ਮੇਰੇ ਪੁੱਤਰ, ਯਾਹਵੇਹ ਤੇਰੇ ਅੰਗ-ਸੰਗ ਹੋਵੇ, ਅਤੇ ਤੂੰ ਸਫ਼ਲ ਹੋਵੇ ਅਤੇ ਯਾਹਵੇਹ ਆਪਣੇ ਪਰਮੇਸ਼ਵਰ ਦਾ ਘਰ ਬਣਾਵੇਂ, ਜਿਵੇਂ ਉਸ ਨੇ ਤੇਰੇ ਲਈ ਆਖਿਆ ਹੈ।

12ਜਦੋਂ ਯਾਹਵੇਹ ਕੇਵਲ ਤੈਨੂੰ ਬੁੱਧ ਅਤੇ ਸਮਝ ਦੇਵੇ ਅਤੇ ਇਸਰਾਏਲ ਦੇ ਲਈ ਤੈਨੂੰ ਖ਼ਾਸ ਆਗਿਆ ਦੇਵੇ, ਤਾਂ ਜੋ ਤੂੰ ਯਾਹਵੇਹ ਆਪਣੇ ਪਰਮੇਸ਼ਵਰ ਦੀ ਬਿਵਸਥਾ ਦੀ ਪਾਲਨਾ ਕਰੇ।

13ਤੂੰ ਤਦ ਸਫ਼ਲ ਹੋਵੇਂਗਾ ਜੇਕਰ ਤੂੰ ਉਹਨਾਂ ਬਿਧੀਆਂ ਅਤੇ ਬਿਵਸਥਾ ਦੇ ਅਨੁਸਾਰ ਚੱਲੇਂਗਾ, ਜਿਹੜੀਆਂ ਯਾਹਵੇਹ ਨੇ ਇਸਰਾਏਲ ਦੇ ਲਈ ਮੋਸ਼ੇਹ ਨੂੰ ਆਗਿਆ ਦਿੱਤੀਆਂ ਸਨ। ਤਕੜਾ ਹੋ ਅਤੇ ਉਤਸ਼ਾਹ ਰੱਖ, ਨਾ ਡਰ ਅਤੇ ਨਾ ਘਬਰਾ।

14“ਵੇਖ, ਮੈਂ ਆਪਣੀ ਕਸ਼ਟ ਦੀ ਦਸ਼ਾ ਵਿੱਚ ਯਾਹਵੇਹ ਦੇ ਮੰਦਰ ਲਈ ਇੱਕ ਲੱਖ ਤੋੜਾ ਸੋਨਾ ਅਤੇ ਦਸ ਲੱਖ ਤੋੜਾ ਚਾਂਦੀ ਅਤੇ ਹੱਦੋਂ ਵੱਧ ਪਿੱਤਲ ਅਤੇ ਲੋਹਾ ਇਕੱਠਾ ਕੀਤਾ, ਜੋ ਉਹ ਤਾਂ ਬਹੁਤਾਇਤ ਨਾਲ ਹੈ, ਅਤੇ ਲੱਕੜ ਅਤੇ ਪੱਥਰ ਨੂੰ ਵੀ ਤਿਆਰ ਕੀਤਾ, ਤਾਂ ਤੂੰ ਉਨ੍ਹਾਂ ਨੂੰ ਹੋਰ ਵਾਧਾ ਕਰ ਸਕੇਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.