1 ਇਤਿਹਾਸ 22

“ਵੇਖ, ਮੈਂ ਆਪਣੀ ਕਸ਼ਟ ਦੀ ਦਸ਼ਾ ਵਿੱਚ ਯਾਹਵੇਹ ਦੇ ਮੰਦਰ ਲਈ ਇੱਕ ਲੱਖ ਤੋੜਾ ਸੋਨਾ ਅਤੇ ਦਸ ਲੱਖ ਤੋੜਾ ਚਾਂਦੀ ਅਤੇ ਹੱਦੋਂ ਵੱਧ ਪਿੱਤਲ ਅਤੇ ਲੋਹਾ ਇਕੱਠਾ ਕੀਤਾ, ਜੋ ਉਹ ਤਾਂ ਬਹੁਤਾਇਤ ਨਾਲ ਹੈ, ਅਤੇ ਲੱਕੜ ਅਤੇ ਪੱਥਰ ਨੂੰ ਵੀ ਤਿਆਰ ਕੀਤਾ, ਤਾਂ ਤੂੰ ਉਨ੍ਹਾਂ ਨੂੰ ਹੋਰ ਵਾਧਾ ਕਰ ਸਕੇਂ।

1 Chronicles 22:14 (UKJV) Now, behold, in my trouble I have prepared for the house of the LORD an hundred thousand talents of gold, and a thousand thousand talents of silver; and of brass and iron without weight; for it is in abundance: timber also and stone have I prepared; and you may add thereto.

12ਜਦੋਂ ਯਾਹਵੇਹ ਕੇਵਲ ਤੈਨੂੰ ਬੁੱਧ ਅਤੇ ਸਮਝ ਦੇਵੇ ਅਤੇ ਇਸਰਾਏਲ ਦੇ ਲਈ ਤੈਨੂੰ ਖ਼ਾਸ ਆਗਿਆ ਦੇਵੇ, ਤਾਂ ਜੋ ਤੂੰ ਯਾਹਵੇਹ ਆਪਣੇ ਪਰਮੇਸ਼ਵਰ ਦੀ ਬਿਵਸਥਾ ਦੀ ਪਾਲਨਾ ਕਰੇ।

13ਤੂੰ ਤਦ ਸਫ਼ਲ ਹੋਵੇਂਗਾ ਜੇਕਰ ਤੂੰ ਉਹਨਾਂ ਬਿਧੀਆਂ ਅਤੇ ਬਿਵਸਥਾ ਦੇ ਅਨੁਸਾਰ ਚੱਲੇਂਗਾ, ਜਿਹੜੀਆਂ ਯਾਹਵੇਹ ਨੇ ਇਸਰਾਏਲ ਦੇ ਲਈ ਮੋਸ਼ੇਹ ਨੂੰ ਆਗਿਆ ਦਿੱਤੀਆਂ ਸਨ। ਤਕੜਾ ਹੋ ਅਤੇ ਉਤਸ਼ਾਹ ਰੱਖ, ਨਾ ਡਰ ਅਤੇ ਨਾ ਘਬਰਾ।

14“ਵੇਖ, ਮੈਂ ਆਪਣੀ ਕਸ਼ਟ ਦੀ ਦਸ਼ਾ ਵਿੱਚ ਯਾਹਵੇਹ ਦੇ ਮੰਦਰ ਲਈ ਇੱਕ ਲੱਖ ਤੋੜਾ ਸੋਨਾ ਅਤੇ ਦਸ ਲੱਖ ਤੋੜਾ ਚਾਂਦੀ ਅਤੇ ਹੱਦੋਂ ਵੱਧ ਪਿੱਤਲ ਅਤੇ ਲੋਹਾ ਇਕੱਠਾ ਕੀਤਾ, ਜੋ ਉਹ ਤਾਂ ਬਹੁਤਾਇਤ ਨਾਲ ਹੈ, ਅਤੇ ਲੱਕੜ ਅਤੇ ਪੱਥਰ ਨੂੰ ਵੀ ਤਿਆਰ ਕੀਤਾ, ਤਾਂ ਤੂੰ ਉਨ੍ਹਾਂ ਨੂੰ ਹੋਰ ਵਾਧਾ ਕਰ ਸਕੇਂ।

15ਤੇਰੇ ਕੋਲ ਬਹੁਤ ਸਾਰੇ ਕਾਰੀਗਰ ਵੀ ਹਨ, ਅਰਥਾਤ ਪੱਥਰ ਘੜਨ ਵਾਲੇ, ਪੱਥਰ ਤੋੜਨ ਵਾਲੇ ਅਤੇ ਤਰਖਾਣ, ਸਭ ਤਰ੍ਹਾਂ ਦੇ ਕਾਰੀਗਰ ਹਰੇਕ ਕੰਮ ਦੇ ਲਈ ਤੇਰੇ ਕੋਲ ਹਨ।

16ਸੋਨੇ, ਚਾਂਦੀ, ਪਿੱਤਲ ਅਤੇ ਲੋਹੇ ਦੀ ਤਾਂ ਗਿਣਤੀ ਹੀ ਨਹੀਂ, ਉੱਠ ਖੜਾ ਹੋ, ਲੱਕ ਬੰਨ ਕੇ ਕੰਮ ਕਰ, ਯਾਹਵੇਹ ਤੇਰੇ ਅੰਗ-ਸੰਗ ਹੋਵੇ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.